Create your Account
ਭ੍ਰਿਸ਼ਟਾਚਾਰੀ MLA ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿਢੀ ਮੁਹਿੰਮ ਤਹਿਤ ਅੱਜ ਆਮ ਆਦਮੀ ਪਾਰਟੀ ਦਾ ਵਿਧਾਇਕ ਭ੍ਰਿਸ਼ਟਾਚਾਰ ਦੇ ਦੋਸ਼ 'ਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕਰਨ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਵਿਰੁੱਧ ਮੁੱਖ ਮੰਤਰੀ ਦਫਤਰ ਨੂੰ ਸ਼ਿਕਾਇਤਾਂ ਮਿਲਣ 'ਤੇ ਉਸਦੀ ਜਾਂਚ ਵਿਜੀਲੈਂਸ ਨੂੰ ਸੌਂਪੀ ਗਈ ਸੀ ਕਿਉਂਕਿ ਸ਼ਿਕਾਇਤਾਂ ਇਹ ਸਨ ਕਿ ਰਮਨ ਅਰੋੜਾ ਵੱਲੋਂ ਨਗਰ ਨਿਗਮ ਦੇ ਅਫਸਰਾਂ ਦੇ ਰਾਹੀਂ ਆਮ ਲੋਕਾਂ ਨੂੰ ਝੂਠੇ ਨੋਟਿਸ ਭੇਜੇ ਸਨ ਅਤੇ ਬਾਅਦ ਵਿੱਚ ਜਦੋਂ ਆਮ ਲੋਕ ਨੋਟਿਸ ਤੋਂ ਬਾਅਦ ਵਿਧਾਇਕ ਕੋਲ ਪਹੁੰਚ ਕਰਨ ਲਈ ਪਹੁੰਚਦੇ ਸਨ ਤਾਂ ਉਹ ਅਫਸਰਾਂ ਨਾਲ ਮਿਲੀ ਭੁਗਤ ਕਰਕੇ ਰਫਾ- ਦਫਾ ਕਰਵਾ ਦਿੰਦਾ ਸੀ।ਜਾਣਕਾਰੀ ਅਨੁਸਾਰ, ਇੱਕ ਵਿਜੀਲੈਂਸ ਟੀਮ ਵਿਧਾਇਕ ਦੇ ਰਿਸ਼ਤੇਦਾਰ ਰਾਜੂ ਮਦਾਨ ਦੇ ਘਰ ਵੀ ਪਹੁੰਚੀ, ਪਰ ਟੀਮ ਨੂੰ ਉੱਥੇ ਕੁਝ ਨਹੀਂ ਮਿਲਿਆ।
ਵਿਧਾਇਕ ਦਾ ਮਾਮਲਾ ਕੁਝ ਦਿਨ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਏਟੀਪੀ ਨਾਲ ਸਬੰਧਤ ਹੈ। ਸਰਕਾਰੀ ਬੁਲਾਰੇ ਅਨੁਸਾਰ, ਵਿਧਾਇਕ 'ਤੇ ਜਲੰਧਰ ਨਗਰ ਨਿਗਮ ਰਾਹੀਂ ਲੋਕਾਂ ਨੂੰ ਨੋਟਿਸ ਭੇਜਣ ਦਾ ਦੋਸ਼ ਹੈ। ਫਿਰ, ਪੈਸੇ ਲੈਣ ਤੋਂ ਬਾਅਦ, ਨੋਟਿਸ ਖਾਰਜ ਕਰ ਦਿੱਤੇ ਗਏ। ਇਸ ਮਾਮਲੇ ਵਿੱਚ ਐਫਆਈਆਰ ਵੀ ਦਰਜ ਕੀਤੀ ਗਈ ਹੈ।
Leave a Reply
Your email address will not be published. Required fields are marked *