Create your Account
Breaking News
ਭਾਰੀ ਮੀਂਹ ਕਾਰਨ ਯਾਤਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਜੀ ਦੀ ਯਾਤਰਾ ਦੋ ਦਿਨਾਂ ਲਈ ਬੰਦ
ਅੰਤਰਰਾਸ਼ਟਰੀ ਯੋਗ ਦਿਵਸ : ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਲੋਕਾਂ ਨੂੰ ਵਧਾਈ, ਕਿਹਾ- ਯੋਗ ਨੂੰ ਜ਼ਿੰਦਗੀ ਦਾ ਬਣਾਓ ਹਿੱਸਾ
'ਆਪ' ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਸੜਕ ਹਾਦਸੇ ਦਾ ਹੋਏ ਸ਼ਿਕਾਰ

ਮੁਹਾਲੀ - ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਸ਼ੁੱਕਰਵਾਰ ਨੂੰ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ, ਜਿਸ ਵਿੱਚ ਉਹ ਵਾਲ-ਵਾਲ ਬਚ ਗਏ । ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਨਿਕਲੇ ਹੋਏ ਸਨ। ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਕਾਰ ਪਿੰਡ ਧੀਰਾ ਘਾਰਾ ਪਿੰਡ ਦੇ ਨੇੜੇ ਖੇਤਾਂ ਵਿੱਚ ਜਾ ਪਲਟ ਗਈ। ਖੁਸ਼ਕਿਸਮਤੀ ਨਾਲ ਇਸ ਹਾਦਸੇ ਵਿੱਚ ਵਿਧਾਇਕ ਰਣਬੀਰ ਸਿੰਘ ਭੁੱਲਰ ਨੂੰ ਕੋਈ ਸੱਟ ਨਹੀਂ ਲੱਗੀ ਅਤੇ ਨਾ ਹੀ ਉਨ੍ਹਾਂ ਦਾ ਕੋਈ ਸਾਥੀ ਇਸ ਘਟਨਾ ਵਿੱਚ ਜ਼ਖਮੀ ਹੋਇਆ ਹੈ।
ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰ ਪਰਿਵਾਰ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਡਰਾਈਵਰ ਨੇ ਅਚਾਨਕ ਕਾਰ ਨੂੰ ਮੋੜ ਲਿਆ। ਇਸ ਦੌਰਾਨ ਕਾਰ ਬੇਕਾਬੂ ਹੋ ਕੇ ਸੜਕ ਤੋਂ ਉਤਰ ਗਈ ਅਤੇ ਸਿੱਧੀ ਖੇਤਾਂ ਵਿੱਚ ਜਾ ਕੇ ਪਲਟ ਗਈ। ਹਾਦਸੇ ਤੋਂ ਬਾਅਦ ਮੌਕੇ 'ਤੇ ਹਫੜਾ-ਦਫੜੀ ਮਚ ਗਈ, ਮੌਕੇ 'ਤੇ ਸਥਾਨਕ ਲੋਕਾਂ ਦੀ ਮਦਦ ਨਾਲ ਵਿਧਾਇਕ ਰਣਬੀਰ ਸਿੰਘ ਭੁੱਲਰ ਨੂੰ ਕਾਰ ਵਿੱਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਹਾਲਾਂਕਿ, ਮੋਟਰਸਾਈਕਲ 'ਤੇ ਸਵਾਰ ਔਰਤ ਅਤੇ ਉਸ ਦੇ ਬੱਚੇ ਨੂੰ ਸੱਟਾਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਟੱਕਰ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹੋਏ ਮੋਟਰਸਾਈਕਲ ਬੇਕਾਬੂ ਹੋ ਕੇ ਡਿੱਗ ਗਿਆ, ਜਿਸ ਕਾਰਨ ਦੋਵੇਂ ਮੋਟਰਸਾਈਕਲ ਸਵਾਰ ਜ਼ਖਮੀ ਹੋ ਗਏ। ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਤੁਰੰਤ ਜ਼ਖਮੀ ਔਰਤ ਅਤੇ ਬੱਚੇ ਨੂੰ ਆਪਣੀ ਕਾਰ ਵਿੱਚ ਹਸਪਤਾਲ ਪਹੁੰਚਾਇਆ ਗਿਆ I
Leave a Reply
Your email address will not be published. Required fields are marked *