/uploads/images/ads/adds.jpeg
Breaking News

ਕੌਂਸਲਰ ਦੇ ਕਤਲ ਮਾਮਲੇ 'ਚ ਕ੍ਰਿਸ਼ਨਾ ਗਰੁੱਪ ਬਾਰੇ ਵੱਡੀ ਖ਼ਬਰ

top-news
  • 26 May, 2025
/uploads/images/ads/adds.jpeg

ਅੰਮ੍ਰਿਤਸਰ -  ਅੰਮ੍ਰਿਤਸਰ ਵਿੱਚ ਬੀਤੇ ਦਿਨ (ਐਤਵਾਰ) ਨੂੰ ਦਿਨ-ਦਿਹਾੜੇ ਹੀ ਜੰਡਿਆਲਾ ਗੁਰੂ ਵਾਰਡ ਨੰਬਰ 2 ਦੇ ਕੌਂਸਲਰ ਦਾ ਛੇਹਰਟਾ ਵਿਖੇ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ।

ਦੂਜੇ ਪਾਸੇ ਅੰਮ੍ਰਿਤਸਰ ਦੇ ਡੀਸੀਪੀ ਸਿਟੀ ਜੇ.ਐਸ ਵਾਲੀਆ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ ਕਿ ਹਰਜਿੰਦਰ ਸਿੰਘ, ਕੌਂਸਲਰ ਨੂੰ ਗੋਲੀਆਂ ਮਾਰਨ ਵਾਲੇ ਤਿੰਨ ਆਰੋਪੀਆ ਦੀ ਪਹਿਚਾਣ ਹੋ ਚੁੱਕੀ ਹੈ ਅਤੇ ਪੁਲਿਸ ਵੱਲੋਂ ਉਹਨਾਂ ਦੀਆਂ ਤਸਵੀਰਾਂ ਵੀ ਜਨਤਕ ਕੀਤੀਆ ਗਈਆਂ ਹਨ। ਪੁਲਿਸ ਨੇ ਦੱਸਿਆ ਕਿ ਆਰੋਪੀਆ ਦਾ ਨਾਮ ਗੁਰਪ੍ਰੀਤ ਸਿੰਘ ਉਰਫ ਗੋਪੀ, ਕਿਸ਼ੂ ਅਤੇ ਕਰਨ ਕੀੜਾ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਇਹਨਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਵੱਲੋਂ ਕ੍ਰਿਸ਼ਨਾਂ ਗਰੁੱਪ  ਦੇ ਦੋ ਸ਼ੂਟਰਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨਾਂ ਦੀ ਪਹਿਚਾਣ ਬਚਿੱਤਰ ਸਿੰਘ ਅਤੇ ਆਨੰਦ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਦੱਸਿਆ ਕਿ ਇਨ੍ਹਾਂ ਦੇ ਕੋਲੋ ਦੋ ਪਿਸਤੋਲ ਤੇ ਸੱਤ ਕਾਰਤੂਸ ਵੀ ਬਰਾਮਦ ਹੋਏ ਹਨ। ਹਾਲਾਂਕਿ ਇਨ੍ਹਾਂ ਦੋਵਾਂ ਦਾ ਅੱਜ ਦੇ ਕਤਲ ਕਾਂਡ ਵਿੱਚ ਕਿਸੇ ਵੀ ਤਰੀਕੇ ਦਾ ਹੱਥ ਨਹੀਂ ਸੀ, ਪਰ ਇਹ ਕ੍ਰਿਸ਼ਨਾਂ ਗਰੁੱਪ ਦੇ ਮੈਂਬਰ ਸਨ, ਜਿਸ ਕਰਕੇ ਇਹਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ ਇਹਨਾਂ ਦੇ ਕੋਲੋਂ ਹਥਿਆਰਾਂ ਦੀ ਵੀ ਬਰਾਮਦਗੀ ਹੋਈ।

 ਉਧਰ, ਐਸਐਸਪੀ ਦਿਹਾਤੀ, ਮਨਿੰਦਰ ਸਿੰਘ ਨੇ ਦੱਸਿਆ ਕਿ ਦੋਵੇਂ ਗਰੁੱਪਾਂ ਕ੍ਰਿਸ਼ਨਾ ਗਰੁੱਪ ਤੇ ਹਰਜਿੰਦਰ ਗਰੁੱਪ ਦੇ ਵਿੱਚ ਲੰਬੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਪੁਲਿਸ ਨੇ ਕਤਲ ਮਾਮਲੇ ਵਿੱਚ 3 ਵਿਅਕਤੀਆਂ ਦੀ ਪਛਾਣ ਕੀਤੀ ਹੈ, ਜਦਕਿ ਵਾਰਦਾਤ ਵਿੱਚ ਵਰਤੇ ਗਏ ਵਾਹਨ ਦੀ ਵੀ ਪਛਾਣ ਹੋਈ ਹੈ।  ਫਿਲਹਾਲ ਪੁਲਿਸ ਵੱਲੋਂ ਅੱਜ ਤਿੰਨ ਆਰੋਪੀਆਂ ਦੀਆਂ ਤਸਵੀਰਾਂ ਜਨਤਕ ਕੀਤੀਆਂ ਗਈਆ ਤੇ ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਇਹਨਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 

/uploads/images/ads/adds.jpeg

Leave a Reply

Your email address will not be published. Required fields are marked *