/uploads/images/ads/adds.jpeg
Breaking News

ਹੁਣ ਰਜਿਸਟਰੀਆਂ ਕਰਵਾਉਣੀਆਂ ਹੋਈਆਂ ਸੋਖੀਆਂ....

top-news
  • 26 May, 2025
/uploads/images/ads/adds.jpeg

ਮੋਹਾਲੀ- ਹੁਣ ਪੰਜਾਬ ਵਿੱਚ ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ ਲੋਕਾਂ ਨੂੰ ਤਹਿਸੀਲਦਾਰ ਦੇ ਦਫਤਰਾਂ ਦੇ ਗੇੜੇ ਨਹੀਂ ਕੱਢਣੇ ਪੈਣਗੇ ਤੇ ਨਾ ਹੀ ਸਿਫਾਰਿਸ਼ਕਾਰਾਂ ਅਤੇ ਦਲਾਲਾਂ ਨੂੰ ਵੱਖਰੇ ਤੌਰ ‘ਤੇ ਭੁਗਤਾਨ ਕਰਨਾ ਪਵੇਗਾ। ਉਹ ਉਸੇ ਜ਼ਿਲ੍ਹੇ ਵਿੱਚ ਸਥਿਤ ਤਹਿਸੀਲਾਂ ਵਿੱਚ ਕਿਸੇ ਤੋਂ ਵੀ ਰਜਿਸਟ੍ਰੇਸ਼ਨ ਕਰਵਾ ਸਕਣਗੇ । ਇਸ ਤੋਂ ਇਲਾਵਾ ਲੋਕਾਂ ਕੋਲ ਘਰ ਬੈਠੇ ਜਾਂ ਆਪਣੇ ਦਫ਼ਤਰ ਵਿੱਚ ਔਨਲਾਈਨ ਰਜਿਸਟ੍ਰੇਸ਼ਨ ਦਾ ਵਿਕਲਪ ਵੀ ਹੋਵੇਗਾ। ਉਹ ਪੂਰੀ ਪ੍ਰਕਿਰਿਆ ਦੀ ਔਨਲਾਈਨ ਨਿਗਰਾਨੀ ਵੀ ਕਰ ਸਕਣਗੇ।

ਇਸ ਲਈ ਪੰਜਾਬ ਸਰਕਾਰ ਨੇ ਅੱਜ ਤੋਂ ਮੋਹਾਲੀ 'ਚ ਆਸਾਨ ਰਜਿਸਟਰੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਨਵੀਂ ਪ੍ਰਣਾਲੀ ਦਾ ਪਾਇਲਟ ਪ੍ਰੋਜੈਕਟ ਮੋਹਾਲੀ ਵਿੱਚ ਚੱਲ ਰਿਹਾ ਸੀ, ਜੋ ਸਫਲ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਇਸ ਸਿਸਟਮ ਨੂੰ ਜਨਤਾ ਨੂੰ ਸਮਰਪਿਤ ਕੀਤਾ ਹੈ ।

ਇਸ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਭਾਰਤ ਵਿੱਚ ਪਹਿਲੀ ਵਾਰ ਹੋ ਰਿਹਾ ਹੈ। ਇਸ ਪ੍ਰਣਾਲੀ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣਾ ਅਤੇ ਲੋਕਾਂ ਦੀ ਰਜਿਸਟ੍ਰੇਸ਼ਨ ਬਿਨ੍ਹਾਂ ਕਿਸੇ ਦੇਰੀ ਦੇ ਕਰਵਾਉਣਾਡਿਪਟੀ ਕਮਿਸ਼ਨਰ ਦੀ ਜ਼ਿੰਮੇਵਾਰੀ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸੇ ਪ੍ਰਕਾਰ ਦੀ ਕੋਈ ਗਲਤੀ, ਕੋਈ ਗਲਤ ਡਾਕੂਮੈਂਟ ਫਾਇਲ ਨਾਲ ਅਟੈਚ ਹੁੰਦਾ ਤਾਂ ਉਸ ਨੂੰ ਠੀਕ ਕਰਨ ਦੀ ਜਿੰਮੇਵਾਰੀ ਵੀ ਡਿਪਟੀ ਕਮਿਸ਼ਨਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਇਥੇ ਕਿਸੇ ਪ੍ਰਕਾਰ ਦੀ ਕੋਈ ਰਿਸ਼ਵਤ ਨਹੀਂ ਲਵੇਗਾ, ਜਿੰਨੀ ਫੀਸ ਹੈ ਸਿਰਫ ਓਨੀ ਹੀ ਲਈ ਜਾਵੇਗੀ, ਜੇਕਰ ਕੋਈ ਅਧਿਕਾਰੀ ਰਿਸ਼ਵਤ ਲੈਂਦਾ ਫੜ੍ਹਿਆ ਗਿਆ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਉਨ੍ਹਾਂ ਕਿਹਾ ਹੈ ਕਿ ਸਾਡੀ ਸਰਕਾਰ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਗਰੰਟੀ ਦਿੱਤੀ ਸੀ, ਜਿਸ ਦੀ ਅੱਜ ਅਸੀ ਪਹਿਲੀ ਪੌੜੀ 'ਤੇ ਚੜ੍ਹ ਚੁਕੇ ਹਾਂl

/uploads/images/ads/adds.jpeg

Leave a Reply

Your email address will not be published. Required fields are marked *