/uploads/images/ads/adds.jpeg
Breaking News

ਪੰਜਾਬ 'ਚ ਬਦਲੇਗਾ ਫਿਰ ਮੌਸਮ ਦਾ ਮਿਜਾਜ਼, ਚੱਲਣਗੀਆਂ ਤੇਜ਼ ਹਵਾਵਾਂ

top-news
  • 27 May, 2025
/uploads/images/ads/adds.jpeg

ਚੰਡੀਗੜ੍ਹ-  ਪੰਜਾਬ 'ਚ ਲਗਾਤਾਰ ਗਰਮੀ ਦਾ ਕਹਿਰ ਜਾਰੀ ਹੈ, ਜਿਸ ਤੋਂ ਬਾਅਦ ਅੱਜ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ, ਅੱਜ ਫਿਰ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ, ਜਿਸ ਨੂੰ ਲੈ ਕੇ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ, ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਜ਼ਿਲ੍ਹਾ ਪਟਿਆਲਾ, ਰੂਪਨਗਰ, ਗੁਰਦਾਸਪੁਰ, ਜਲੰਧਰ, ਚੰਡੀਗੜ੍ਹ, ਐੱਸਬੀਐੱਸ ਨਗਰ, ਪਠਾਨਕੋਟ, ਮੋਗਾ ਤੇ ਸ਼੍ਰੀ ਫਤਿਹਗੜ੍ਹ ਸਾਹਿਬ ਵਿਚ ਤਾਪਮਾਨ 36 ਡਿਗਰੀ ਸੈਲਸੀਅਸ ਰਿਹਾ, ਜਦਕਿ ਅੰਮ੍ਰਿਤਸਰ, ਫਰੀਦਕੋਟ ਅਤੇ ਫਿਰੋਜ਼ਪੁਰ ਜਿਲ੍ਹਿਆਂ ਵਿਚ ਤਾਪਮਾਨ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਕੇਂਦਰ ਅਨੁਸਾਰ 1 ਜੂਨ ਤੱਕ ਸੂਬੇ ਦੇ ਕਈ ਜਿਲ੍ਹਿਆਂ ਵਿਚ ਗਰਜ ਦੇ ਨਾਲ ਮੀਂਹ ਪੈਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਵਿਭਾਗ ਨੇ ਮੌਸਮ ਦੇ ਬਦਲਾਅ ਕਾਰਨ ਲੋਕਾਂ ਨੂੰ ਆਪਣੀ ਸਿਹਤ ਤੇ ਸੁਰੱਖਿਆ ਦਾ ਖਿਆਲ ਰੱਖਣ ਦੀ ਸਲਾਹ ਦਿੱਤੀ  ਹੈ।

/uploads/images/ads/adds.jpeg

Leave a Reply

Your email address will not be published. Required fields are marked *