/uploads/images/ads/adds.jpeg
Breaking News

ਸਾਵਧਾਨ ! ਚੰਡੀਗੜ੍ਹ ਨੇ ਮੌਸਮ ਨੂੰ ਲੈ ਕੇ ਜਾਰੀ ਕੀਤਾ ਅਲਰਟ

top-news
  • 28 May, 2025
/uploads/images/ads/adds.jpeg

ਚੰਡੀਗੜ੍ਹ : ਪੰਜਾਬ ਵਿੱਚ ਤਾਪਮਾਨ ਬਹੁਤ ਤੇਜ਼ੀ ਨਾਲ ਵੱਧ ਰਿਹਾ ਹੈ, ਅਜਿਹੀ ਗਰਮੀ ਵਿੱਚ ਬਾਹਰ ਨਿਕਲਣਾ ਲੋਕਾਂ ਨੂੰ ਬਹੁਤ ਔਖਾ ਲੱਗਦਾ ਹੈ। ਮੋਸਮ ਵਿਭਾਗ ਦੇ ਅਨੁਸਾਰ 29 ਅਤੇ 30 ਮਈ ਨੂੰ ਮੌਸਮ ਬਦਲੇਗਾ। ਪੰਜਾਬ ਵਿੱਚ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਪੈਣ ਦੀ ਸੰਭਾਵਣਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਪੰਜਾਬ ਦੇ ਕੁਝ ਇਲਾਕਿਆਂ ਚ ਗੜੇਮਾਰੀ ਵੀ ਹੋ ਸਕਦੀ ਹੈ। ਚੰਡੀਗੜ੍ਹ ਦੇ ਮੌਸਮ ਵਿਭਾਗ ਨੇ ਇਲਾਕੇ ਵਿੱਚ ਔਰੇਂਜ ਅਲਰਟ ਜਾਰੀ ਕੀਤੀ ਹੈ।

ਪੰਜਾਬ ਦੇ ਕੁਝ ਇਲਾਕੇ ਬੇਹੱਦ ਗਰਮ ਰਹੇ, ਦੱਸ ਦੇਈਏ ਕਿ ਲੁਧਿਆਣਾ ਵਿੱਚ ਤਾਪਮਾਨ 40 ਤੋਂ ਉਪਰ ਰਿਹਾ ਨਾਲ ਹੀ ਬਠਿੰਡਾ ਵਿੱਚ ਤਾਪਮਾਨ 40 ਦੇ ਆਸਪਾਸ ਰਿਹਾ। ਜਿਸ ਕਾਰਨ ਇਲਾਕੇ ਦੇ ਲੋਕਾਂ ਨੂੰ ਇਸ ਤਪੱਦੀ ਗਰਮੀ ਦਾ ਸਾਹਮਣਾ ਕਰਨਾ ਪਿਆ। ਪਰ ਹੁਣ ਲੋਕਾਂ ਨੂੰ ਰਾਹਤ ਮਿਲਣ ਵਾਲੀ ਹੈ, ਕਿਉਂ ਕਿ ਮੌਸਮ ਮੁੜ ਬਦਲਣ ਵਾਲਾ ਹੈ।     

/uploads/images/ads/adds.jpeg

Leave a Reply

Your email address will not be published. Required fields are marked *