Create your Account
ਮਾਨ ਸਰਕਾਰ ਆਈ ਐਕਸ਼ਨ ‘ਚ, ਭ੍ਰਿਸ਼ਟਾਚਾਰ ਮਾਮਲੇ ‘ਚ SSP ਸਮੇਤ 4 ਮੁਲਾਜ਼ਮਾਂ ਨੂੰ ਕੀਤਾ ਸਸਪੈਂਡ

ਚੰਡੀਗੜ੍ਹ : ਮਾਨ ਸਰਕਾਰ ਹੁਣ ਪੂਰੇ ਐਕਸ਼ਨ ਵਿੱਚ ਆ ਗਈ ਹੈ। ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰੀ
'ਤੇ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ
ਅਨੁਸਾਰ ਫਾਜ਼ਿਲਕਾ ਦੇ ਐਸਐਸਪੀ ਨੂੰ ਮੁਅੱਤਲ ਕੀਤਾ ਗਿਆ ਹੈ। ਇਸ ਮਾਮਲੇ ਤਹਿਤ ਹਰ ਰੋਜ਼
ਅਧਿਕਾਰੀਆਂ ਉੱਤੇ ਕਾਰਵਾਈਆਂ ਹੋ ਰਹੀਆਂ ਹਨ। ਮਾਨ ਸਰਕਾਰ ਅਤੇ ਪੁਲਿਸ ਵੱਲੋਂ ਕਾਫ਼ੀ ਜ਼ਿਆਦਾ ਸਖ਼ਤੀ
ਵਰਤੀ ਜਾ ਰਹੀ ਹੈ। ਇੰਨਾ ਹੀ ਨਹੀਂ ਨਾਲ ਹੀ ਭ੍ਰਿਸ਼ਟਾਚਾਰ
ਦੇ ਮਾਮਲੇ ਵਿੱਚ ਫਾਜ਼ਿਲਕਾ ਥਾਣੇ ਦੇ ਚਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਕੀਤੀ ਗਈ। ਸੂਤਰਾਂ
ਅਨੁਸਾਰ ਵਿਜੀਲੈਂਸ ਨੇ ਉਨ੍ਹਾਂ ਮੁਲਾਜ਼ਮਾਂ ਨੂੰ ਇੱਕ ਲੱਖ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ
ਗ੍ਰਿਫ਼ਤਾਰ ਕੀਤਾ ਹੈ। ਹਰਪਾਲ ਚੀਮਾ ਨੇ ਕਿਹਾ ਹੈ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਨੂੰ
ਵੀ ਬਖਸ਼ਿਆ ਨਹੀਂ ਜਾਵੇਗਾ, ਫਿਰ ਚਾਹੇ
ਉਹ ਛੋਟਾ ਹੋਵੇ ਜਾਂ ਵੱਡਾ ਜਾਂ ਫਿਰ ਆਪਣਾ ਹੋਵੇ ਜਾਂ ਅਣਜਾਣ ਹਰ ਕਿਸੇ ਉੱਤੇ ਐਕਸ਼ਨ
ਲਿਆ ਜਾਵੇਗਾ।
Leave a Reply
Your email address will not be published. Required fields are marked *