Create your Account
ਮਰਹੂਮ ਗਾਇਕ ਮੂਸੇਵਾਲਾ ਦੇ ਪਿਤਾ ਨੇ ਪੁੱਤ ਦੀ ਬਰਸੀ ਤੋਂ ਦੋ ਦਿਨ ਪਹਿਲਾ ਕੀਤਾ ਸਿਆਸੀ ਐਲਾਨ

ਚੰਡੀਗੜ੍ਹ :ਪੰਜਾਬ ਦੇ ਦਿਲਾਂ ‘ਤੇ ਰਾਜ ਕਰਨ ਵਾਲੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤ ਦੀ ਬਰਸੀ ਤੋਂ ਦੋ ਦਿਨਾਂ ਪਹਿਲਾਂ ਵੱਡਾ ਐਲਾਨ ਕਰ ਦਿੱਤਾ ਹੈ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਜਿਸ ਨੂੰ ਉਸ ਦੇ ਪ੍ਰਸ਼ੰਸਕ ਹਾਲੇ ਤੱਕ ਭੁੱਲ ਨਹੀਂ ਪਾਏ ਹਨ, ਨੂੰ ਹਾਲੇ ਵੀ ਲੋਕ ਯਾਦ ਕਰਦੇ ਹਨ। ਉਹਨਾਂ ਦੀ ਫੈਨ ਫੋਲੋਇੰਗ ਹਾਲੇ ਉਵੇਂ ਹੀ ਬਰਕਾਰ ਹੈ ਜਿਵੇਂ ਪਹਿਲਾ ਸੀ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਇੱਕ ਸਿਆਸੀ ਐਲਾਨ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਸਾਲ 2027 ‘ਚ ਵਿਧਾਨ ਸਭਾ ਚੋਣਾਂ ਆ ਰਹੀਆਂ ਹਨ, ਉਹਨਾਂ ਨੂੰ ਮੈਂ ਲੜਾਂਗਾਂ ਤਾਂ ਜੋ ਮੈਂ ਆਪਣੇ ਜਿਗਰ ਦੇ ਟੁਕੜੇ ਆਪਣੇ ਪੁੱਤਰ ਨੂੰ ਇਨਸਾਫ ਦਿਵਾ ਸਕਾ। ਮਾਨਸਾ ਵਿੱਚ ਕਾਂਗਰਸ ਪਾਰਟੀ ਵੱਲੋਂ “ਸੰਵਿਧਾਨ ਬਚਾਓ ਰੈਲੀ” ਆਯੋਜਿਤ ਕੀਤੀ ਗਈ ਸੀ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੇਰੇ ਪੁੱਤ ਦਾ ਕਤਲ ਹੋਇਆ ਹੈ, ਮੈਂ ਆਪਣੇ ਪੁੱਤ ਨੂੰ ਇਨਸਾਫ਼ ਦਿਵਾਉਣ ਲਈ ਚੋਣ ਲੜਾਂਗਾ। ਉਹਨਾਂ ਨੇ ਇਹ ਵੀ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਮੈਂ ਆਪਣੇ ਪੁੱਤ ਦੇ ਕਤਲ ਦੇ ਇਨਸਾਫ਼ ਦਾ ਇੰਤਜ਼ਾਰ ਕਰਦਾ ਰਿਹਾ, ਪਰ ਹਾਲੇ ਤੱਕ ਉਸ ਨੂੰ ਇਨਸਾਫ਼ ਨਹੀਂ ਮਿਲ ਸਕਿਆ।
ਬਲਕੌਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਬੁਰੀ ਤਰ੍ਹਾਂ ਨਾਲ ਵਿਗੜ ਚੁੱਕੀ ਹੈ। ਉਹਨਾਂ ਨੇ ਕਿਹਾ ਕਿ ਮੇਰੇ ਪੁੱਤਰ ਦਾ ਦਿਨ-ਦਿਹਾੜੇ ਕਤਲ ਹੋਇਆ। ਪੁਲਿਸ ਹਾਲੇ ਤੱਕ ਇਸ ਬਾਬਤ ਕੁਝ ਨਹੀਂ ਕਰ ਪਾਈ ਹੈ। ਉਹਨਾਂ ਨੇ ਬਹੁਤ ਹੀ ਦੁੱਖੀ ਮਨ ਦੇ ਨਾਲ ਕਿਹਾ ਕਿ ਮੈਂ ਆਪਣੇ ਪੁੱਤ ਦੇ ਇਨਸਾਫ਼ ਲਈ ਆਖ਼ਰੀ ਸਾਹ ਤੱਕ ਲੜਾਂਗਾ।
ਕਦੋਂ
ਹੋਇਆ ਮੂਸੇਵਾਲਾ ਦਾ ਕਤਲ
ਮਰਹੂਮ ਗਾਇਕ ਸਿੱਧੂ ਮੂਸੇਵਾਲਾ 28 ਸਾਲ ਦੀ ਉਮਰ ਵਿੱਚ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। ਸਿੱਧੂ ਮੂਸੇਵਾਲਾ ਦਾ ਕਤਲ 29 ਮਈ 2022 ਨੂੰ ਹੋਇਆ। ਉਹਨਾਂ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਦ ਉਨ੍ਹਾਂ ਨੂੰ ਜਲਦ ਤੋਂ ਜਲਦ ਹਸਪਤਾਲ ਪਹੁੰਚਾਇਆ ਗਿਆ ਤਾਂ ਉਹਨਾਂ ਨੂੰ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ ਸੀ। ਉਹਨਾਂ ਦੀ ਮੌਤ ਨਾਲ ਸਾਰੀ ਦੁਨੀਆਂ ‘ਚ ਜਿਵੇਂ ਕਿ ਸੋਗ ਦੀ ਲਹਿਰ ਜਾਗ ਉੱਠੀ ਸੀ, ਕੋਈ ਵੀ ਇਸ ਗੱਲ ਦਾ ਯਕੀਨ ਨਹੀਂ ਕਰ ਰਿਹਾ ਸੀ ਕਿ ਮੂਸੇਵਾਲਾ ਦਾ ਕਤਲ ਹੋ ਗਿਆ ਹੈ। ਜਿਵੇਂ ਹੀ ਪ੍ਰਸ਼ੰਸਕਾਂ ਨੂੰ ਪਤਾ ਲੱਗਾ ਤਾਂ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਉਹਨਾਂ ਦੇ ਘਰ ਇੱਕਠੇ ਹੋ ਗਏ ਸੀ ।
Leave a Reply
Your email address will not be published. Required fields are marked *