/uploads/images/ads/adds.jpeg
Breaking News

ਚਿੱਟੇ ਦੇ ਮਾਮਲੇ 'ਚ ਰਿਮਾਂਡ 'ਤੇ ਗਈ ਅਮਨਦੀਪ ਦੀ ਵਿਗੜੀ ਸਿਹਤ

top-news
  • 28 May, 2025
/uploads/images/ads/adds.jpeg

ਚੰਡੀਗੜ੍ਹ- : ਚਿੱਟਾ ਵੇਚਣ ਦੇ ਮਾਮਲੇ 'ਚ ਬਰਖ਼ਾਸਤ ਮਹਿਲਾ ਕਾਂਸਟੇਬਲ  ਅਮਨਦੀਪ ਕੌਰ, ਜੋ ਕਿ ਵਿਜੀਲੈਂਸ ਦੇ ਰਿਮਾਂਡ 'ਤੇ ਹੈ,ਦੀ ਅਚਾਨਕ ਸਿਹਤ ਵਿਗੜ ਕਾਰਨ ਉਸ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਹਸਪਤਾਲ ਦੀ ਮਹਿਲਾ ਡਾਕਟਰ ਨੇ ਇਸਦੀ ਪੁਸ਼ਟੀ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਅਮਨਦੀਪ ਦੇ ਪੇਟ 'ਚ ਦਰਦ ਹੋ ਰਿਹਾ ਸੀ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆI 

ਦੱਸ ਦੇਈਏ ਕਿ ਥਾਰ ਵਾਲੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਜੋ 17 ਗ੍ਰਾਮ ਚਿੱਟੇ ਸਣੇ ਫੜੀ ਗਈ ਸੀ ਉਸ ਨੂੰ ਹਾਲ ਹੀ ਵਿੱਚ ਜ਼ਮਾਨਤ ਮਿਲੀ ਸੀ ਪਰ ਉਸ ਤੋਂ ਬਾਅਦ ਇੱਕ ਨਿੱਜੀ ਚੈਨਲ 'ਤੇ ਇੰਟਰਵਿਊ ਤੋਂ ਬਾਅਦ ਫਿਰ ਚਰਚਾ 'ਚ ਆ ਗਈ ਸੀ। ਸੋਮਵਾਰ ਨੂੰ ਵਿਜੀਲੈਂਸ ਬਠਿੰਡਾ ਵੱਲੋਂ ਅਮਨਦੀਪ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਸੀ। ਇਸ ਦੇ ਨਾਲ ਹੀ ਵਿਜੀਲੈਂਸ ਨੇ ਬਠਿੰਡਾ ਅਦਾਲਤ 'ਚ ਕਾਂਸਟੇਬਲ ਅਮਨਦੀਪ ਕੌਰ ਨੂੰ ਪੇਸ਼ ਕੀਤਾ ਗਿਆ, ਜਿਸ ਨੂੰ ਅਦਾਲਤ ਨੇ 3 ਦਿਨਾਂ ਦੇ ਰਿਮਾਂਡ 'ਤੇ ਭੇਜਿਆ ਸੀ । ਇਸ ਦੇ ਨਾਲ ਹੀ ਬਠਿੰਡਾ ਪੁਲਿਸ ਨੇ ਅਮਨਦੀਪ ਕੌਰ ਦੀ 1.35 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਜ਼ਬਤ ਕਰ ਲਈ ਹੈI  

/uploads/images/ads/adds.jpeg

Leave a Reply

Your email address will not be published. Required fields are marked *