/uploads/images/ads/adds.jpeg
Breaking News

ਪੰਜਾਬ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ 4 ਪਿਸਤੌਲਾਂ ਸਮੇਤ ਕੀਤਾ ਗ੍ਰਿਫ਼ਤਾਰ

top-news
  • 28 May, 2025
/uploads/images/ads/adds.jpeg

ਅੰਮ੍ਰਿਤਸਰ- ਪੰਜਾਬ ਪੁਲਿਸ ਵਲੋਂ ਨਸ਼ੇ ਦੀ ਗੈਰ-ਕਾਨੂੰਨੀ ਤਸਕਰੀ ਅਤੇ ਹਥਿਆਰਾਂ ਦੀ ਸਮੱਗਰੀ ਨੂੰ ਲੈ ਕੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈI ਪੰਜਾਬ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ ਤੇ ਅੰਮ੍ਰਿਤਸਰ ਬਾਰਡਰ ਰੇਂਜ਼ ਪੁਲਿਸ ਨੇ ਅੱਜ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਵੱਡੀ ਸਫਲਤਾ ਹਾਸਲ ਕੀਤੀ ਹੈI ANTF ਤੇ ਅੰਮ੍ਰਿਤਸਰ ਪੁਲਿਸ ਨੇ ਸਾਂਝੀ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਦੇ ਅਟਾਰੀ ਰੋਡ 'ਤੇ ਸਥਿਤ ਸ਼ੰਕਰ ਢਾਬੇ ਨੇੜੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ I ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਨਿੰਦਰਜੀਤ ਸਿੰਘ, ਪੀਟਰ ਅਤੇ ਲਵਜੀਤ ਸਿੰਘ (ਰਾਜਾ) ਵਜੋਂ ਹੋਈ ਹੈI ਇਸ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਖੁਦ ਸ਼ੋਸਲ ਮੀਡੀਆ ਪਲੇਟਫਾਰਮ X 'ਤੇ ਪੋਸਟ ਸ਼ੇਅਰ ਕਰਕੇ  ਦਿੱਤੀ ਹੈI

ਅੱਗੇ ਜਾਣਕਾਰੀ ਸਾਂਝੇ ਕਰਦੇ ਉਨ੍ਹਾਂ ਕਿਹਾ ਕਿ ਗੁਪਤ ਸੂਚਨਾ ਦੇ ਅਧਾਰ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਟੀਮ ਨੇ ਇਨ੍ਹਾਂ ਕੋਲੋਂ  4 PX5 ਸਟੌਰਮ ਪਿਸਤੋਲ, 521 ਗ੍ਰਾਮ ਹੈਰੋਇਨ, 7 ਮੈਗਜ਼ੀਨ ਅਤੇ 55 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਖਿਲਾਫ਼ PS ANTF , SAS ਨਗਰ 'ਚ NDPS ਐਕਟ ਅਤੇ ਆਰਮਜ਼ ਐਕਟ ਦੇ ਅਧੀਨ ਇੱਕ FIR ਦਰਜ ਕੀਤੀ ਗਈ ਹੈ। ਪੰਜਾਬ ANTF ਹੁਣ ਇਸ ਨੈੱਟਵਰਕ ਦੇ ਹੋਰ ਮੈਂਬਰਾਂ ਅਤੇ ਪਿੱਛਲੇ ਸੰਪਰਕਾਂ ਦੀ ਵੀ ਜਾਂਚ-ਪੜਤਾਲ ਕਰ ਰਹੀ ਹੈ, ਤਾਂ ਜੋ ਪੂਰੇ ਤਸਕਰੀ ਰੈਕੇਟ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ।

/uploads/images/ads/adds.jpeg

Leave a Reply

Your email address will not be published. Required fields are marked *