/uploads/images/ads/adds.jpeg
Breaking News

ਪੰਜਾਬ ਦੇ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

top-news
  • 30 May, 2025
/uploads/images/ads/adds.jpeg

ਚੰਡੀਗੜ੍ਹ- ਪੰਜਾਬ ਵਿੱਚ ਗਰਮੀ ਕਾਰਨ ਤਾਪਮਾਨ ਲਗਾਤਾਰ ਵਧ ਰਿਹਾ ਹੈ। ਮੌਸਮ ਵਿਭਾਗ ਵੱਲੋਂ ਵੀਰਵਾਰ ਨੂੰ ਅਲਰਟ ਦੇ ਬਾਵਜੂਦ, ਦਿਨ ਵਿੱਚ ਕਿਤੇ ਵੀ ਮੀਂਹ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ ਸੀ, ਪਰ ਦੇਰ ਰਾਤ 2 ਵਜੇ ਤੋਂ ਬਾਅਦ, ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਨੇਰੀ ਅਤੇ ਹਲਕੀ ਬੂੰਦਾ-ਬਾਂਦੀ ਹੋਈ। ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈI ਪਿਛਲੇ ਦਿਨ ਔਸਤ ਤਾਪਮਾਨ ਵਿੱਚ 0.9 ਡਿਗਰੀ ਦਾ ਵਾਧਾ ਦੇਖਿਆ ਗਿਆ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪੱਛਮੀ ਗੜਬੜੀ ਦਾ ਪ੍ਰਭਾਵ ਅੱਜ ਵੀ ਰਾਜ ਵਿੱਚ ਦੇਖਿਆ ਜਾ ਸਕਦਾ ਹੈ ਅਤੇ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਚੰਡੀਗੜ੍ਹ ਮੌਸਮ ਵਿਭਾਗ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 44.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਦੇ 20 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ, ਜਿਨ੍ਹਾਂ ਵਿਚੋਂ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਅਤੇ 8 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਰਿਪੋਰਟ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਲਗਾਤਾਰ ਵਧ ਰਿਹਾ ਹੈ। ਜਾਣਕਾਰੀ ਅਨੁਸਾਰ ਅਗਲੇ ਪੰਜ ਦਿਨਾਂ ਦੀ ਚੇਤਾਵਨੀ ਵਿੱਚ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ (40-60 ਕਿਲੋਮੀਟਰ ਪ੍ਰਤੀ ਘੰਟਾ) ਗਰਜ ਅਤੇ ਬਿਜਲੀ ਡਿੱਗਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੀਂਹ ਦੌਰਾਨ ਘਰੋਂ ਬਾਹਰ ਨਾ ਨਿਕਲਣ ਅਤੇ ਸੜਕ 'ਤੇ ਲੱਗੇ ਦਰਖਤਾਂ ਦੇ ਹੇਠਾਂ ਨਾ ਖੜ੍ਹਨI

/uploads/images/ads/adds.jpeg

Leave a Reply

Your email address will not be published. Required fields are marked *