Create your Account
ਸੱਚਖੰਡ ਸ੍ਰੀ ਦਰਬਾਰ ਸਾਹਿਬ ਹਰਸਿਮਰਤ ਕੌਰ ਬਾਦਲ ਹੋਏ ਨਤਮਸਤਕ

ਚੰਡੀਗੜ੍ਹ
: ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ
ਕੌਰ ਬਾਦਲ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਏ। ਹਰਸਿਮਰਤ ਕੌਰ ਬਾਦਲ ਨੇ ਪਿਛਲੇ ਅਨੇਕਾਂ ਵਰਿਆਂ
ਤੋਂ ਜਾਰੀ ਸ਼੍ਰੀ ਅਖੰਡ ਪਾਠ ਸਾਹਿਬ ਦੀ ਲੜੀ ਤਹਿਤ ਅਤੇ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਦਰਬਾਰ
ਸਾਹਿਬ ਵਿੱਚ ਹਾਜਰੀ ਭਰੀ।
ਸੱਚਖੰਡ
ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤ ਦਾ ਮੱਥਾ ਟੇਕਣ ਆਉਂਦੀਆਂ ਹਨ। ਉੱਥੇ ਹੀ
ਬਠਿੰਡਾ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸੱਚਖੰਡ ਸ਼੍ਰੀ
ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਉਹਨਾਂ ਨੇ ਨਵੇਂ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ
ਹਾਜ਼ਰੀ ਭਰੀ। ਉਹਨਾਂ ਨੇ ਕਿਹਾ ਕਿ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ
ਦਿਹਾੜੇ ਮੌਕੇ ਉਹ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ ਅਤੇ ਉਹ ਸਿੱਖ ਕੌਮ ਦੇ ਸਾਰੇ ਹੀ
ਸ਼ਹੀਦਾਂ ਨੂੰ ਨਮਨ ਕਰਦੇ ਹਨ।
Leave a Reply
Your email address will not be published. Required fields are marked *