/uploads/images/ads/adds.jpeg
Breaking News

ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ

top-news
  • 31 May, 2025
/uploads/images/ads/adds.jpeg

   ਚੰਡੀਗੜ੍ਹ- ਪੰਜਾਬ ਅਤੇ ਚੰਡੀਗੜ੍ਹ ਵਿੱਚ ਲਗਾਤਰ ਗਰਮੀ ਦਾ ਕਹਿਰ ਜਾਰੀ ਹੈl ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਪੰਜਾਬ ਵਿੱਚ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ 7 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਸੂਬੇ ਵਿੱਚ ਕੱਲ੍ਹ ਹੋਈ ਬਾਰਿਸ਼ ਅਤੇ ਤੇਜ਼ ਹਵਾਵਾਂ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਤੇ ਨਾਲ ਵੱਧ ਤੋਂ ਵੱਧ ਤਾਪਮਾਨ ਔਸਤਨ 3.2 ਡਿਗਰੀ ਸੈਲਸੀਅਸ ਘਟ ਗਿਆ ਹੈ, ਜੋ ਕਿ ਆਮ ਨਾਲੋਂ ਘੱਟ ਹੈ। ਅੱਜ 31 ਮਈ ਦੀ ਚੇਤਾਵਨੀ ਵਿੱਚ ਕੁਝ ਰਾਹਤ ਮਿਲਦੀ ਜਾਪਦੀ ਹੈ, ਕਿਉਂਕਿ ਹਿਮਾਚਲ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈl 
ਪੰਜਾਬ ਦੇ 7 ਜ਼ਿਲ੍ਹੇ ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ, ਅੰਮ੍ਰਿਤਸਰ, ਰੂਪਨਗਰ ਅਤੇ ਮੋਹਾਲੀ ਵਿੱਚ ਹਲਕੀ ਬੂੰਦਾ-ਬਾਂਦੀ ਦੀ ਸੰਭਾਵਨਾ ਹੈ। ਜਿਸਦਾ ਪ੍ਰਭਾਵ 3 ਜੂਨ ਤੱਕ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਦੇਖਣ ਨੂੰ ਮਿਲੇਗਾ। ਜਿੱਥੇ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਸੀ, ਹੁਣ ਇੱਕ ਵਾਰ ਫਿਰ ਤਾਪਮਾਨ 40 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 40.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆI

/uploads/images/ads/adds.jpeg

Leave a Reply

Your email address will not be published. Required fields are marked *