Create your Account
BREAKING# ਲੁਧਿਆਣਾ ਜ਼ਿਮਨੀ ਚੋਣਾਂ ਲਈ ਭਾਜਪਾ ਨੇ ਮੈਦਾਨ 'ਚ ਉਤਾਰਿਆ ਆਪਣਾ ਉਮੀਦਵਾਰ

ਚੰਡੀਗੜ੍ਹ- ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਪੱਛਮੀ ਹਲਕੇ ਲਈ 19 ਜੂਨ ਨੂੰ ਵੋਟਾਂ ਪੈਣਗੀਆਂ ਅਤੇ 23 ਜੂਨ ਨੂੰ ਨਤੀਜੇ ਐਲਾਨੇ ਜਾਣੇ ਹਨ। ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਪਹਿਲਾਂ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਸੀl ਇਸ ਦੇ ਨਾਲ ਹੀ ਅੱਜ ਭਾਰਤੀ ਜਨਤਾ ਪਾਰਟੀ ਨੇ ਵੀ ਆਪਣਾ ਉਮੀਦਵਾਰ ਮੈਦਾਨ 'ਚ ਉਤਾਰ ਦਿੱਤਾ ਹੈl ਭਾਜਪਾ ਨੇ ਲੁਧਿਆਣਾ ਤੋਂ ਜੀਵਨ ਗੁਪਤਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ।
ਦੱਸ ਦੇਈਏ ਕਿ 26 ਮਈ ਤੋਂ ਨਾਮਜ਼ਦਗੀ ਭਰਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ। ਇਹ ਨਾਮਜ਼ਦਗੀਆਂ 2 ਜੂਨ ਤੱਕ ਭਰੀਆਂ ਜਾਣੀਆਂ ਹਨ। ਅਕਾਲੀ ਦਲ ਵੱਲੋਂ ਪਰਉਪਕਾਰ ਸਿੰਘ ਘੁੰਮਣ, ਕਾਂਗਰਸ ਵੱਲੋਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਆਮ ਆਦਮੀ ਪਾਰਟੀ ਵੱਲੋਂ ਰਾਜਸਭਾ ਮੈਂਬਰ ਸੰਜੀਵ ਅਰੋੜਾ ਨੂੰ ਮੈਦਾਨ 'ਚ ਉਤਾਰਿਆ ਗਿਆ ਹੈ।
Leave a Reply
Your email address will not be published. Required fields are marked *