/uploads/images/ads/adds.jpeg
Breaking News

ਪਟਾਕਾ ਫੈਕਟਰੀ ਮਾਮਲੇ 'ਚ ਮਾਲਕ ਸਮੇਤ 3 ਵਿਅਕਤੀਆਂ ਖਿਲਾਫ਼ ਮਾਮਲਾ ਦਰਜ

top-news
  • 31 May, 2025
/uploads/images/ads/adds.jpeg

ਚੰਡੀਗੜ੍ਹ : ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਸਬਾ ਮਲੋਟ ਵਿੱਚ ਬੀਤੇ ਦਿਨ ਇੱਕ ਪਟਾਕਾ ਫੈਕਟਰੀ ਵਿੱਚ ਜ਼ਬਰਦਸਤ ਧਮਾਕਾ ਹੋਇਆ ,ਜਿਸ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਨਾਲ ਹੀ 30 ਮਜ਼ਦੂਰ ਜ਼ਖਮੀ ਹੋ ਗਏ ਹਨ। ਮੌਕੇ ‘ਤੇ ਪੁਲਿਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀI ਹੁਣ ਇਸ ਮਾਮਲੇ ਨਾਲ ਸਬੰਧਿਤ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਸ ਮਾਮਲੇ ਵਿੱਚ  2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ I ਇਸ ਦੇ ਨਾਲ ਹੀ ਪੁਲਿਸ ਨੇ ਫੈਕਟਰੀ ਮਾਲਕ ਤੇ ਮੈਨੇਜਰ ਸਮੇਤ 3 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਮੁਕਤਸਰ ਦੇ ਪਿੰਡ ਸਿੰਘੇ ਵਾਲਾ ‘ਚ ਪਟਾਕਾ ਫੈਕਟਰੀ ‘ਚ ਜ਼ਬਰਦਸਤ ਬਲਾਸਟ ਹੋਇਆ ਸੀ। ਜਿਸ ਵਿੱਚ 5 ਲੋਕਾਂ ਦੀ ਮੌਤ ਹੋਈ ਸੀ ਅਤੇ 30 ਤੋਂ ਵੱਧ ਲੋਕ ਜ਼ਖਮੀ ਹੋਏ ਸਨ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ। ਫਿਲਹਾਲ ਜ਼ਖਮੀਆਂ ਦਾ ਬਠਿੰਡਾ AIIMS ਤੇ ਲੰਬੀ ਦੇ ਸਰਕਾਰੀ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਜ਼ਖਮੀਆਂ ਦੇ ਇਲਾਜ ਦਾ ਖ਼ਰਚਾ ਵੀ ਪੰਜਾਬ ਸਰਕਾਰ ਚੁੱਕ ਰਹੀ ਹੈ।
 

/uploads/images/ads/adds.jpeg

Leave a Reply

Your email address will not be published. Required fields are marked *