Create your Account
ਪੰਜਾਬ ‘ਚ ਪੈ ਰਹੀ ਤੱਪਦੀ ਗਰਮੀ ਤੋਂ ਮਿਲੇਗੀ ਰਾਹਤ, 3 ਦਿਨ ਰਹੇਗਾ ਮੌਸਮ ਸੁਹਾਵਣਾ

ਚੰਡੀਗੜ੍ਹ : ਪੰਜਾਬ ਵਿੱਚ ਕੜਾਕੇ ਦੀ ਗਰਮੀ ਪੈਣ ਨਾਲ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੀਤੇ ਦਿਨ ਯਾਨੀ 31 ਮਈ ਦੀ ਸ਼ਾਮ ਨੂੰ ਅਚਾਨਕ ਮੌਸਮ ‘ਚ ਬਦਲਾਅ ਆਇਆ। ਬੀਤੇ ਦਿਨ ਅਚਾਨਕ ਤੂਫ਼ਾਨ ਦੇ ਨਾਲ ਤੇਜ਼ ਮੀਂਹ ਵੀ ਪਿਆ। ਜਿਸ ਕਾਰਨ ਲੋਕਾਂ ਨੂੰ ਤੱਪਦੀ ਗਰਮੀ ਤੋਂ ਰਾਹਤ ਮਿਲੀ। ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਚੰਡੀਗੜ੍ਹ, ਲੁਧਿਆਣਾ ਵਿੱਚ ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ। ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਵਿੱਚ ਮੀਂਹ ਦੀ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਪੱਛਮੀ
ਗੜਬੜੀਆਂ ਅਤੇ ਤੂਫਾਨਾਂ ਦੇ ਵਾਰ-ਵਾਰ ਸਰਗਰਮ ਹੋਣ ਕਾਰਨ, ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਦੋ ਦਿਨਾਂ ਤੱਕ ਗਰਮੀ ਘੱਟ
ਰਹੇਗੀ। ਅੱਜ ਵੀ ਹਿਮਾਚਲ ਪ੍ਰਦੇਸ਼ ਦੇ ਆਲੇ-ਦੁਆਲੇ ਦੇ ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ। ਸੂਬੇ
ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ। ਬਠਿੰਡਾ ਵਿੱਚ ਪਾਰਾ 44.1 ਡਿਗਰੀ ਤੱਕ ਪਹੁੰਚਿਆ।
ਇਸ
ਦੇ ਨਾਲ ਹੀ ਦੱਸ ਦੇਈਏ ਕਿ ਹਰਿਆਣਾ ਦੇ 5
ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ ਤੇ ਕਰਨਾਲ ਵਿੱਚ ਯੈਲੋ ਅਲਰਟ ਜਾਰੀ
ਕੀਤਾ ਹੈ। ਹਿਮਾਚਲ ਵਿੱਚ ਵੀ ਅਗਲੇ 3 ਦਿਨਾਂ
ਤੱਕ ਮੌਸਮ ਖ਼ਰਾਬ ਰਹੇਗਾ।
Leave a Reply
Your email address will not be published. Required fields are marked *