/uploads/images/ads/adds.jpeg
Breaking News

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

top-news
  • 01 Jun, 2025
/uploads/images/ads/adds.jpeg

ਅੰਮ੍ਰਿਤਸਰ- ਪੰਜਾਬ ਪੁਲਿਸ ਨੇ ਪਾਕਿਸਤਾਨ ਦੇ ISI ਅੱਤਵਾਦੀ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈI ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਸੰਚਾਲਕ ਜੀਵਨ ਫੌਜੀ ਨਾਲ ਜੁੜੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਮਾਡਿਊਲ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜਿਨ੍ਹਾਂ ਦੀ ਪਹਿਚਾਣ ਕਾਰਜਪ੍ਰੀਤ ਸਿੰਘ ਵਾਸੀ ਤਰਨਤਾਰਨ ਅਤੇ ਗੁਰਲਾਲ ਸਿੰਘ ਉਰਫ਼ ਹਰਮਨ ਵਾਸੀ ਗੋਇੰਦਵਾਲ ਸਾਹਿਬ ਵਜੋਂ ਹੋਈ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਪੁਲਿਸ ਪਿੰਡ ਸੁਲਤਾਨਵਿੰਡ ਇਲਾਕੇ ਵਿੱਚ ਹਥਿਆਰਾਂ ਦੀ ਬਰਾਮਦੀ ਕਰਨ ਲਈ ਲਿਆਂਦਾ ਗਿਆ ਸੀ ਤਾਂ ਮੁਲਜ਼ਮ ਗੁਰਲਾਲ ਸਿੰਘ ਨੇ ਬਰਾਮਦੀ ਮੌਕੇ ਪੁਲਿਸ ਟੀਮ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆ, ਤਾਂ ਪੁਲਿਸ ਨੇ ਸਵੈ-ਰੱਖਿਆ ਲਈ ਜਵਾਬੀ ਕਾਰਵਾਈ ਕਰਦੇ ਹੋਏ ਦੋਸ਼ੀਆਂ 'ਤੇ ਗੋਲੀਬਾਰੀ ਕੀਤੀ।

ਇਸ ਮੁਕਾਬਲੇ ਵਿੱਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਗੁਰਲਾਲ ਦੀ ਖੱਬੀ ਲੱਤ ਵਿੱਚ ਗੋਲੀ ਲੱਗੀ ਅਤੇ ਜਖ਼ਮੀ ਹਾਲਤ 'ਚ ਉਸਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਿਸ ਨੇ ਉਨ੍ਹਾਂ ਕੋਲੋਂ ਇੱਕ 30 ਬੋਰ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨI  ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਜੀਵਨ ਫੌਜੀ, ਇੱਕ ਸਰਗਰਮ BKI ਮੈਂਬਰ ਹੈ, ਜੋ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਵਿਅਕਤੀਆਂ ਨੂੰ ਨਿਸ਼ਾਨਾ ਬਣਾ ਕੇ ਜ਼ਬਰਦਸਤੀ ਵਸੂਲੀ ਦਾ ਇੱਕ ਰੈਕੇਟ ਚਲਾ ਰਿਹਾ ਹੈ। ਉਸਨੇ ਕਾਰਜਪ੍ਰੀਤ ਅਤੇ ਗੁਰਲਾਲ ਨੂੰ ਇੱਕ 30 ਬੋਰ ਪਿਸਤੌਲ ਦਿੱਤਾ ਸੀ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਵਿੱਚ ਇੱਕ ਫਰਨੀਚਰ ਦੀ ਦੁਕਾਨ 'ਤੇ ਗੋਲੀਬਾਰੀ ਕਰਨ ਲਈ ਨਿਰਦੇਸ਼ ਦਿੱਤੇ ਸਨ।  ਪੁਲਿਸ ਨੇ ਦੋਵਾਂ ਨੂੰ ਗ੍ਰਿਫਤਾਰ ਕਰਕੇ ਐਫਆਈਆਰ ਦਰਜ ਵੀ ਕਰ ਲਈ ਹੈ ਤੇ ਇਸ ਨੈੱਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

/uploads/images/ads/adds.jpeg

Leave a Reply

Your email address will not be published. Required fields are marked *