/uploads/images/ads/adds.jpeg
Breaking News

'ਆਪ' ਪੰਜਾਬ ਵੱਲੋਂ ਮਹਿਲਾ ਵਿੰਗ ਦੀ ਨਵੀਂ ਸੂਬਾ ਪ੍ਰਧਾਨ ਨਿਯੁਕਤ

top-news
  • 01 Jun, 2025
/uploads/images/ads/adds.jpeg

ਚੰਡੀਗੜ੍ਹ :  ਆਮ ਆਦਮੀ ਪਾਰਟੀ ਨੇ ਅਮਨਦੀਪ ਕੌਰ ਨੂੰ ਪੰਜਾਬ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਦੀ ਵਾਧੂ ਜ਼ਿੰਮੇਵਾਰੀ ਸੌਂਪਣ ਦਾ ਐਲਾਨ ਕੀਤਾ ਹੈI 'ਆਪ' ਨੇ ਅਮਨਦੀਪ ਕੌਰ ਨੂੰ ਪੰਜਾਬ ਮਹਿਲਾ ਵਿੰਗ ਦੀ ਨਵੀਂ ਸੂਬਾ ਪ੍ਰਧਾਨ ਨਿਯੁਕਤ ਕਰਦੇ ਹੋਏ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਔਰਤਾਂ ਨਾਲ ਜੁੜੇ ਮੁੱਦਿਆਂ 'ਤੇ ਆਪਣੀ ਗੰਭੀਰਤਾ ਨੂੰ ਦੁਹਰਾਇਆ ਹੈ।  ਇਹ ਨਿਯੁਕਤੀ ਪਾਰਟੀ ਦੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਵਿੱਚ ਔਰਤਾਂ ਦੇ ਹੱਕਾਂ ਦੀ ਲੜਾਈ ਨੂੰ ਤੇਜ਼ ਕਰਨ ਵਾਲੀ ਮੰਨੀ ਜਾ ਰਹੀ ਹੈ। ਨਵ-ਨਿਯੁਕਤ ਪ੍ਰਧਾਨ ਅਮਨਦੀਪ ਕੌਰ ਨੇ ਆਪਣੇ ਬਿਆਨ ਵਿੱਚ ਪੰਜਾਬ ਦੀਆਂ ਔਰਤਾਂ ਦੀਆਂ ਸਮੱਸਿਆਵਾਂ ਹੱਲ ਕਰਨ ਅਤੇ ਉਨ੍ਹਾਂ ਨੂੰ ਸੁਰੱਖਿਅਤ, ਸਿੱਖਿਆਤਮਕ ਅਤੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਰਹਿਣ ਦਾ ਵਾਅਦਾ ਕੀਤਾ ਹੈ।

/uploads/images/ads/adds.jpeg

Leave a Reply

Your email address will not be published. Required fields are marked *