Create your Account
ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਦੀ ਕਾਂਗਰਸ 'ਚ ਹੋਈ ਘਰ ਵਾਪਸੀ

ਫਿਲੌਰ - ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਦੀ ਕਾਂਗਰਸ ਵਿੱਚ ਘਰ ਵਾਪਸੀ ਹੋਈ ਹੈI ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਅੱਜ ਮੁੜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨI ਉਨ੍ਹਾਂ ਨੂੰ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਸਰਵਜਨਿਕ ਤੌਰ 'ਤੇ ਪਾਰਟੀ ਵਿੱਚ ਦੁਬਾਰਾ ਸ਼ਾਮਲ ਕੀਤਾ ਹੈ ।ਇਹ ਵਾਪਸੀ ਉਸ ਸਮੇ ਹੋਈ ਹੈ,ਜਦੋਂ ਲੁਧਿਆਣਾ ਪੱਛਮੀ ਹਲਕੇ ਤੋਂ ਚੋਣਾਂ ਹੋਣੀਆਂ ਹਨ, ਜਿਸਨੂੰ ਲੈ ਕੇ ਰਾਜਨੀਤਿਕ ਗਤੀਵਿਧੀਆਂ ਹੋਰ ਵੀ ਤੇਜ਼ ਹੋ ਗਈਆਂ ਹਨ।ਇਸ ਦੌਰਾਨ ਆਗੂ ਵਿਕਰਮਜੀਤ ਸਿੰਘ ਚੌਧਰੀ ਨੇ ਸਮੁੱਚੀ ਕਾਂਗਰਸ ਦੀ ਲੀਡਰਸ਼ਿਪ ਦਾ ਮੁੜ ਕਾਂਗਰਸ 'ਚ ਸ਼ਾਮਲ ਹੋਣ 'ਤੇ ਧੰਨਵਾਦ ਕੀਤਾ ਹੈI
ਦੱਸ ਦੇਈਏ ਕਿ ਵਿਕਰਮਜੀਤ ਸਿੰਘ ਚੌਧਰੀ ਨੇ ਕਰੀਬ ਇੱਕ ਸਾਲ ਤੋਂ ਪਾਰਟੀ ਤੋਂ ਦੂਰੀ ਬਣਾ ਕੇ ਰੱਖੀ ਹੈI ਪਰ, ਹੁਣ ਉਹ ਫਿਰ ਪਾਰਟੀ ਨਾਲ ਜੁੜ ਕੇ ਸਿਆਸੀ ਮਜ਼ਬੂਤੀ ਵਧਾਉਣ ਦੀ ਤਿਆਰੀ ਕਰ ਰਹੇ ਹਨ। ਜਾਣਕਾਰੀ ਅਨੁਸਾਰ, ਸਾਲ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਚੌਧਰੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਸਸਪੈਂਡ ਕਰ ਦਿੱਤਾ ਸੀ। ਜਿਸ ਤੋਂ ਬਾਅਦ ਚੌਧਰੀ ਕਰੀਬ ਇੱਕ ਸਾਲ ਤੱਕ ਸਿਆਸਤ ਤੌਰ 'ਤੇ ਦੂਰ ਤੇ ਸ਼ਾਂਤ ਰਹੇ।
Leave a Reply
Your email address will not be published. Required fields are marked *