Create your Account
ਅਦਾਲਤ ਨੇ ਵਿਧਾਇਕ ਰਮਨ ਅਰੋੜਾ ਨੂੰ 16 ਜੂਨ ਤੱਕ ਭੇਜਿਆ ਨਿਆਂਇਕ ਹਿਰਾਸਤ 'ਚ

ਚੰਡੀਗੜ੍ਹ- ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਅੱਜ ਵਿਜੀਲੈਂਸ ਟੀਮ ਵਲੋਂ ਰਿਮਾਂਡ ਖ਼ਤਮ ਹੋਣ 'ਤੇ ਅੱਜ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਰਮਨ ਅਰੋੜਾ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਅਦਾਲਤ ਨੇ ਰਮਨ ਅਰੋੜਾ ਨੂੰ 16 ਜੂਨ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈI
ਦੱਸ ਦੇਈਏ ਕਿ ਵਿਜੀਲੈਂਸ ਟੀਮ ਵਲੋਂ ਰਮਨ ਅਰੋੜਾ ਦਾ ਦੋ ਵਾਰ ਰਿਮਾਂਡ ਲਿਆ ਗਿਆ ਹੈ, ਜਿਸ ਵਿਚ ਪਹਿਲੀ ਵਾਰ ਵਿਜੀਲੈਂਸ ਨੇ ਅਦਾਲਤ ਤੋਂ ਰਮਨ ਅਰੋੜਾ ਦਾ 5 ਦਿਨ ਦਾ ਰਿਮਾਂਡ ਅਤੇ ਦੂਜੀ ਵਾਰ 4 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।
Leave a Reply
Your email address will not be published. Required fields are marked *