Create your Account
ਤਰਨਤਾਰਨ ਪੁਲਿਸ ਨੇ ਆਪਰੇਸ਼ਨ ਸਿੰਦੂਰ ਦੀ ਜਾਣਕਾਰੀ ਸਾਂਝੀ ਕਰਨ ਦੇ ਦੋਸ਼ 'ਚ ਇੱਕ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ; ਪੰਜਾਬ ਪੁਲਿਸ ਦੀ ਕਾਊਂਟਰ-ਇੰਟੈਲੀਜੈਂਸ ਅਤੇ ਤਰਨਤਾਰਨ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈl ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਤਰਨਤਾਰਨ ਦੇ ਰਹਿਣ ਵਾਲੇ ਗਗਨਦੀਪ ਸਿੰਘ ਉਰਫ਼ ਗਗਨ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮ 'ਤੇ ਆਪਰੇਸ਼ਨ ਸਿੰਦੂਰ ਦੌਰਾਨ ਫੌਜ ਦੀਆਂ ਗਤੀਵਿਧੀਆਂ ਬਾਰੇ ਸੰਵੇਦਨਸ਼ੀਲ ਜਾਣਕਾਰੀ ਪਾਕਿਸਤਾਨ ਏਜੇਂਟਾਂ ਨਾਲ ਸਾਂਝੀ ਕਰਨ ਦੇ ਦੋਸ਼ ਲੱਗੇ ਹਨl ਦੱਸਿਆ ਜਾ ਰਿਹਾ ਹੈ ਕਿ ਉਸ ਦੇ ਪਾਕਿਸਤਾਨ ਏਜੇਂਟਾਂ ਨਾਲ ਸਿੱਧੇ ਸਬੰਧ ਹਨl
ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਗਗਨਦੀਪ ਸਿੰਘ ਪਿਛਲੇ ਪੰਜ ਸਾਲਾਂ ਤੋਂ ਪਾਕਿਸਤਾਨ ਦੇ ਗੋਪਾਲ ਸਿੰਘ ਚਾਵਲਾ ਦੇ ਨਾਲ ਸੰਪਰਕ ਵਿੱਚ ਹੈ, ਜਿਸ ਰਾਹੀਂ ਉਸਨੂੰ ਪਾਕਿਸਤਾਨੀ ਇੰਟੈਲੀਜੈਂਸ ਆਪਰੇਟਿਵਜ਼ ਨਾਲ ਜਾਣੂ ਕਰਵਾਇਆ ਗਿਆ ਸੀ। ਪੁਲਿਸ ਨੇ ਤਲਾਸ਼ੀ ਦੌਰਾਨ ਮੁਲਜ਼ਮ ਦਾ ਇੱਕ ਮੋਬਾਈਲ ਫ਼ੋਨ ਬਰਾਮਦ ਕੀਤਾ ਹੈ। ਪੰਜਾਬ ਪੁਲਿਸ ਵਲੋਂ ਇਸ ਨੈੱਟਵਰਕ ਦੇ ਪੂਰੇ ਦਾਇਰੇ ਨੂੰ ਸਥਾਪਤ ਕਰਨ ਅਤੇ ਹੋਰ ਸਬੰਧਾਂ ਦਾ ਪਤਾ ਲਗਾਉਣ ਲਈ ਪੂਰੀ ਵਿੱਤੀ ਅਤੇ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ। ਤਰਨਤਾਰਨ ਪੁਲਿਸ ਨੇ ਸਰਕਾਰੀ ਭੇਦ ਐਕਟ ਦੇ ਤਹਿਤ ਇੱਕ FIR ਦਰਜ ਕੀਤੀ ਗਈ ਹੈ, ਅਤੇ ਹੋਰ ਜਾਂਚ ਜਾਰੀ ਹੈ।
Leave a Reply
Your email address will not be published. Required fields are marked *