Create your Account
ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਨੇੜੇ ਇੱਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਕੀਤੀ ਬੇਅਦਬੀ

ਅੰਮ੍ਰਿਤਸਰ- ਅੰਮ੍ਰਿਤਸਰ 'ਚ ਜਿੱਥੇ ਇੱਕ ਪਾਸੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਚੱਲ ਰਹੇ ਹਨ ਤੇ 6 ਜੂਨ ਨੂੰ ਵੱਡਾ ਘੱਲੂਘਾਰਾ ਦਿਵਸ ਮਨਾਇਆ ਜਾਣਾ ਹੈ, ਨੂੰ ਲੈ ਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਚਾਰੇ ਪਾਸੇ ਚੱਪੇ-ਚੱਪੇ 'ਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ, ਇਸ ਦੇ ਬਾਵਜੂਦ ਵੀ ਸ਼੍ਰੀ ਹਰਮਿੰਦਰ ਸਾਹਿਬ ਦੇ ਬਾਹਰ ਬੇਅਦਬੀ ਹੋਣ ਦੀ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ।
ਜਾਣਕਾਰੀ ਮੁਤਾਬਕ ਸ਼੍ਰੀ ਦਰਬਾਰ ਸਾਹਿਬ ਦੇ ਬਾਹਰ ਸ਼੍ਰੀ ਗੁਰੂ ਅਰਜਨ ਦੇਵ ਨਿਵਾਸ ਸਰਾਂ ਦੇ ਨਜ਼ਦੀਕ ਇੱਕ ਵਿਅਕਤੀ ਵੱਲੋਂ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ, ਜਿਸ ਵਿੱਚ ਉਸ ਵੱਲੋਂ ਗੁਟਕਾ ਸਾਹਿਬ ਦੇ ਅੰਗ ਫਾੜੇ ਗਏ ਹਨ। ਜਦਕਿ ਮੌਕੇ 'ਤੇ ਮੌਜੂਦ ਸੰਗਤਾਂ ਵੱਲੋਂ ਉਸ ਵਿਅਕਤੀ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਅਤੇ ਫਿਲਹਾਲ ਪੁਲਿਸ ਵੱਲੋਂ ਉਸ ਨੂੰ ਗ੍ਰਿਫ਼ਤਾਰ ਕਰਕੇ ਪੁੱਛ -ਗਿੱਛ ਕੀਤੀ ਜਾ ਰਹੀ ਹੈl ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਜਸਰੂਪ ਕੌਰ ਬਾਠ ਨੇ ਦੱਸਿਆ ਕਿ ਫਿਲਹਾਲ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਪੁਲਿਸ ਦੀ ਟੀਮ ਉਸ ਤੋਂ ਜਾਂਚ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਘੱਲੂਘਾਰੇ ਦੇ ਦਿਨ ਹੋਣ ਕਰਕੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਵੀ ਤਾਇਨਾਤ ਹੈ ਤੇ ਸੰਗਤਾਂ ਵੀ ਵੱਡੀ ਗਿਣਤੀ ਵਿੱਚ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨl ਜਦੋਂ ਇਸ ਆਰੋਪੀ ਵੱਲੋਂ ਅਜਿਹੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਤਾਂ ਸੰਗਤਾਂ ਵੱਲੋਂ ਹੀ ਉਸ ਨੂੰ ਮੌਕੇ 'ਤੇ ਕਾਬੂ ਕਰ ਲਿਆ ਗਿਆ ਸੀl ਫਿਲਹਾਲ, ਅਸੀਂ ਮੁਲਜ਼ਮ ਤੋਂ ਸਖ਼ਤੀ ਨਾਲ ਪੁੱਛ-ਗਿੱਛ ਕਰ ਰਹੇ ਹਾਂ ਤੇ ਮਾਮਲਾ ਦਰਜ ਕਰਕੇ ਕਾਰਵਾਈ ਕਰ ਰਹੇ ਹਾਂ।
Leave a Reply
Your email address will not be published. Required fields are marked *