Create your Account
DGP ਗੌਰਵ ਯਾਦਵ ਨੇ ਪਟਿਆਲਾ 'ਚ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਚੰਡੀਗੜ੍ਹ- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਪਟਿਆਲਾ ਵਿਖੇ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਦੀ ਨਵੀਂ ਅਤੇ ਅਤਿ-ਆਧੁਨਿਕ ਇਮਾਰਤ ਦਾ ਉਦਘਾਟਨ ਕੀਤਾ ਹੈ। ਇਹ ਦਫ਼ਤਰ ਜਲੰਧਰ ਤੋਂ ਬਾਅਦ ਸੂਬੇ ਦਾ ਦੂਜਾ ਸਭ ਤੋਂ ਵੱਡਾ ANTF ਦਫ਼ਤਰ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡੀਜੀਪੀ ਯਾਦਵ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਪੁਲਿਸ ਕਾਰਵਾਈ 'ਤੇ ਤਸੱਲੀ ਪ੍ਰਗਟ ਕੀਤੀ ਅਤੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅਹਿਮ ਕਦਮ ਚੁੱਕੇ ਜਾਣਗੇ।
ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਪਛਾਣ ਅਤੇ ਨਿਗਰਾਨੀ ਲਈ ਜਲਦ ਹੀ ਇੱਕ ਨਵੀਂ ਨੀਤੀ ਲਾਗੂ ਕੀਤੀ ਜਾਵੇਗੀ। ਇਸ ਤਹਿਤ, ਵਾਰ-ਵਾਰ ਅਪਰਾਧੀਆਂ ਨੂੰ ਟਰੈਕ ਕਰਨ ਲਈ ਇੱਕ AI-ਅਧਾਰਤ ਸਾਫਟਵੇਅਰ ਵੀ ਵਿਕਸਤ ਕੀਤਾ ਜਾ ਰਿਹਾ ਹੈ, ਜੋ ਅਪਰਾਧੀਆਂ ਦਾ ਪੂਰਾ ਡਾਟਾ ਰਿਕਾਰਡ ਕਰੇਗਾ ਅਤੇ ਵਾਰ-ਵਾਰ ਮਾਮਲਿਆਂ 'ਤੇ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਏਗਾ।
Leave a Reply
Your email address will not be published. Required fields are marked *