/uploads/images/ads/adds.jpeg
Breaking News

ਕਾਂਗਰਸ ਉਮੀਦਵਾਰ ਆਸ਼ੂ ਦੇ ਕਰੀਬੀ ਆਗੂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

top-news
  • 03 Jun, 2025
/uploads/images/ads/adds.jpeg

ਲੁਧਿਆਣਾ - ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਅੱਜ ਵੱਡਾ ਝਟਕਾ ਲੱਗਾ ਹੈ, ਦੂਜੇ ਪਾਸੇ, ਆਮ ਆਦਮੀ ਪਾਰਟੀ (ਆਪ) ਨੂੰ ਲੁਧਿਆਣਾ ਤੋਂ ਵੱਡੀ ਮਜ਼ਬੂਤੀ ਮਿਲੀ ਹੈ। ਲੁਧਿਆਣਾ ਤੋਂ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਰਹੇ ਆਗੂ ਲੱਕੀ ਬਾਂਸਲ ਮੰਗਲਵਾਰ ਨੂੰ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਉਨ੍ਹਾਂ ਨੂੰ 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਾਰਟੀ MLA ਅਸ਼ੋਕ ਪਰਾਸ਼ਰ ਪੱਪੀ, ਕੁਲਜੀਤ ਰੰਧਾਵਾ, ਕੁਲਵੰਤ ਸਿੱਧੂ ਅਤੇ 'ਆਪ' ਆਗੂ ਸ਼ਰਨਪਾਲ ਮੱਕੜ ਅਤੇ ਪਾਰਟੀ ਦੇ ਹੋਰ ਆਗੂਆਂ ਦੀ ਮੌਜੂਦਗੀ ਵਿੱਚ ਸਾਰੇ ਨਵੇਂ ਆਗੂਆਂ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।  ਦੱਸ ਦੇਈਏ ਕਿ ਪਾਰਟੀ ਵਿੱਚ ਲੱਕੀ ਬਾਂਸਲ ਦੇ ਨਾਲ ਉਨ੍ਹਾਂ ਦੇ ਸਾਥੀ ਕਪਿਲ ਗੁਪਤਾ, ਸੋਨੀਆ ਗੁਪਤਾ, ਸੋਨੂੰ ਨਾਗਪਾਲ, ਡਾ. ਸਿਧਾਰਥ ਸਮੇਤ ਲਗਭਗ 10 ਲੋਕ ਪਾਰਟੀ ਵਿੱਚ ਸ਼ਾਮਲ ਹੋਏ।

/uploads/images/ads/adds.jpeg

Leave a Reply

Your email address will not be published. Required fields are marked *