/uploads/images/ads/adds.jpeg
Breaking News

ਪੁਲਿਸ ਨੇ ਹਥਿਆਰ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼

top-news
  • 05 Jun, 2025
/uploads/images/ads/adds.jpeg

ਚੰਡੀਗੜ੍ਹ- ਪੰਜਾਬ ਦੀ ਤਰਨਤਾਰਨ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਇਹ ਗਿਰੋਹ ਪਾਕਿਸਤਾਨ ਤੋਂ ਹਥਿਆਰ ਮੰਗਵਾ ਕੇ ਪੰਜਾਬ ਅਤੇ ਗੁਆਂਢੀ ਰਾਜਾਂ ਵਿੱਚ ਭੇਜਦਾ ਸੀ। ਤਰਨਤਾਰਨ ਦੀ ਸੀਆਈਏ ਟੀਮ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੂਰਜਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਵਾਸੀ ਪਿੰਡ ਲਖਣਾ ਵਜੋਂ ਹੋਈ ਹੈ।


ਪੁਲਿਸ ਵਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਮੁਲਜ਼ਮਾਂ ਨੇ ਉਨ੍ਹਾਂ ਗੁਪਤ ਟਿਕਾਣਿਆਂ ਬਾਰੇ ਜਾਣਕਾਰੀ ਦਿੱਤੀ, ਜਿੱਥੇ ਉਨ੍ਹਾਂ ਨੇ ਹਥਿਆਰ ਲੁਕਾਏ ਹੋਏ ਸਨ। ਪੁਲਿਸ ਨੇ ਛਾਪੇਮਾਰੀ ਕਰਕੇ 6 ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਨ੍ਹਾਂ ਵਿੱਚ ਦੋ PX5 .30 ਪਿਸਤੌਲ ਅਤੇ ਚਾਰ 9MM ਗਲੌਕ ਪਿਸਤੌਲਾਂ ਸ਼ਾਮਲ ਹਨ। ਪੁਲਿਸ ਨੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈl

/uploads/images/ads/adds.jpeg

Leave a Reply

Your email address will not be published. Required fields are marked *