Create your Account
ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਨੇ ਦੋ ਤਸਕਰਾਂ ਨੂੰ 8 ਗੈਰ-ਕਾਨੂੰਨੀ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ- ਪੰਜਾਬ ਪੁਲਿਸ ਅਤੇ ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਨੂੰ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਦੋ ਤਸਕਰਾਂ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਸੁਖਚੈਨ ਸਿੰਘ ਅਤੇ ਜੁਗਰਾਜ ਸਿੰਘ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਕੁੱਲ ਅੱਠ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ 3 ਗਲੌਕ 9 MM ਪਿਸਤੌਲ, 4 PxS ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਬਰਾਮਦ ਹੋਏ ਹਨI
ਇਹ ਕਾਰਵਾਈ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਸੀ, ਜਦੋਂ ਦੋਵੇਂ ਦੋਸ਼ੀ ਪਾਕਿਸਤਾਨ ਸਥਿਤ ਤਸਕਰ ਵੱਲੋਂ ਭੇਜੇ ਗਏ ਹਥਿਆਰਾਂ ਦੀ ਖੇਪ ਲੈ ਕੇ ਜਾ ਰਹੇ ਸਨ। ਪੁਲਿਸ ਟੀਮ ਨੇ ਸਮੇਂ ਸਿਰ ਉਨ੍ਹਾਂ ਨੂੰ ਘੇਰ ਲਿਆ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਤੁਹਾਨੂੰ ਦੱਸ ਦੇਈਏ ਕਿ ਇਸ ਮਾਮਲੇ ਵਿੱਚ SSOC (ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ), ਅੰਮ੍ਰਿਤਸਰ ਵਿਖੇ FIR ਦਰਜ ਕੀਤੀ ਗਈ ਹੈ। ਪੁਲਿਸ ਵਲੋਂ ਗ੍ਰਿਫਤਾਰ ਕੀਤੇ ਮੁਲਜਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈI ਪੁਲਿਸ ਦਾ ਕਹਿਣਾ ਹੈ ਕਿ ਹੋਰ ਹੈਂਡਲਰਾਂ ਦੀ ਪਛਾਣ ਕਰਨ ਅਤੇ ਇਸ ਤਸਕਰੀ ਨੈੱਟਵਰਕ ਦੀ ਪੂਰੀ ਹੱਦ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
Leave a Reply
Your email address will not be published. Required fields are marked *