/uploads/images/ads/adds.jpeg
Breaking News

ਨਰਿੰਦਰਦੀਪ ਹਿਰਾਸਤੀ ਕਤਲ: ਪੀੜਤ ਪਰਿਵਾਰ ਤੇ ਐਕਸ਼ਨ ਕਮੇਟੀ 16 ਜੂਨ ਨੂੰ ਲੁਧਿਆਣਾ ‘ਚ ਕਰਨਗੇ ਰੋਸ ਮਾਰਚ

top-news
  • 09 Jun, 2025
/uploads/images/ads/adds.jpeg

ਬਠਿੰਡਾ – ਪੀੜਤ ਪਰਿਵਾਰ ਤੇ ਐਕਸ਼ਨ ਕਮੇਟੀ ਦੀ ਗੋਨਿਆਣਾ ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਵਿਖੇ ਹੋਈ ਮੀਟਿੰਗ ਹੋਈ ਸੀ। ਜਿਸ ਵਿੱਚ ਨਰਿੰਦਰ ਦੀਪ ਸਿੰਘ ਹਿਰਾਸਤੀ ਕਤਲ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਨਰਿੰਦਰਦੀਪ ਨੂੰ ਪੁਲਿਸ ਹਿਰਾਸਤ ਦੌਰਾਨ ਤਸੀਹੇ ਦੇ ਕੇ ਕਤਲ ਕਰਨ ਵਾਲੇ ਦੋਸ਼ੀ ਪੁਲਸੀਆਂ ਨੂੰ ਮੁਕੱਦਮਾ ਦਰਜ਼ ਕਰਕੇ ਗ੍ਰਿਫ਼ਤਾਰ ਕਰਨ ਦੀ ਮੰਗ ਹੈ। ਇਸ ਦੌਰਾਨ ਸਮੁੱਚੇ ਮਾਮਲੇ ਦੀ ਉੱਚ ਪੱਧਰੀ ਨਿਆਂਇਕ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਪੀੜਤ ਪਰਿਵਾਰ ਨੂੰ ਸਰਕਾਰੀ ਨੌਕਰੀ ਤੇ ਮੁਆਵਜ਼ਾ ਦੇਣ ਵਰਗੀਆਂ ਹੱਕੀ ਮੰਗਾਂ ਕੀਤੀਆਂ ਗਈਆਂ ਹਨ। 16 ਜੂਨ ਨੂੰ ਲੁਧਿਆਣਾ ਵਿਖੇ ਰੋਸ ਮਾਰਚ ਹੋਵੇਗਾ, ਇਹ ਰੋਸ ਮਾਰਚ ਪੀੜਤ ਪਰਿਵਾਰ ਤੇ ਐਕਸ਼ਨ ਕਮੇਟੀ ਵੱਲੋ ਕੀਤਾ ਜਾਵੇਗਾ। 

ਪੀੜਤ ਪਰਿਵਾਰ ਤੇ ਐਕਸ਼ਨ ਕਮੇਟੀ ਆਗੂਆਂ ਵੱਲੋਂ ਕੁਝ ਦੋਸ਼ ਲਗਾਏ ਗਏ ਹਨ। ਉਹਨਾਂ ਨੇ ਇਹ ਦੋਸ਼ ਲਗਾਇਆ ਕਿ ਅਧਿਆਪਕ ਨਰਿੰਦਰਦੀਪ ਸਿੰਘ ਦੀ ਪੁਲਿਸ ਹਿਰਾਸਤ ਦੌਰਾਨ ਮੌਤ ਦੀ ਉੱਚ ਪੱਧਰੀ ਨਿਆਂਇਕ ਜਾਂਚ ਕਰਵਾਉਣ ਤੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਹੇਜ਼ ਕਰਨ ਕਾਰਨ ਪ੍ਰਸ਼ਾਸਨ ਦਾ ਰਵਈਆ ਹੋਰ ਵੀ ਸ਼ੱਕੀ ਹੋ ਗਿਆ ਹੈ। ਪੀੜਤ ਪਰਿਵਾਰ ਨੇ ਆਖਿਆ ਕਿ ਇਸ ਮਾਮਲੇ ਦੀ ਸਚਾਈ ਸਾਹਮਣੇ ਲਿਆਉਣ ਲਈ ਕਾਨੂੰਨੀ ਮਾਹਿਰਾਂ ਦੀ ਸਲਾਹ ਲੈ ਕੇ ਉਹ ਅਦਾਲਤ ਵੱਲ ਵੀ ਰੁਖ ਕਰਨਗੇ। ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਨਰਿੰਦਰਦੀਪ ਦੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੁਲਿਸ ਦਹਿਸ਼ਤ ਨੂੰ ਤੋੜਨ ਲਈ 16 ਜੂਨ ਨੂੰ ਵੱਡੀ ਗਿਣਤੀ ‘ਚ ਲੁਧਿਆਣਾ ਮਾਰਚ 'ਚ ਸ਼ਾਮਲ ਹੋਣ।

/uploads/images/ads/adds.jpeg

Leave a Reply

Your email address will not be published. Required fields are marked *