/uploads/images/ads/adds.jpeg
Breaking News

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ‘ਫਾਸਟ ਟ੍ਰੈਕ ਪੰਜਾਬ ਪੋਰਟਲ’ ਕੀਤਾ ਲਾਂਚ

top-news
  • 10 Jun, 2025
/uploads/images/ads/adds.jpeg

 ਮੋਹਾਲੀ – ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ‘ਫਾਸਟ ਟ੍ਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕੀਤੀ ਹੈI ਇਸ ਮੌਕੇ ਸੀਐਮ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਸੁਧਾਰ ਸਾਡੀਆਂ ਕੋਸ਼ਿਸ਼ਾਂ ਦਾ ਅੰਤ ਨਹੀਂ, ਸਗੋਂ ਇਕ ਲਹਿਰ ਦੀ ਸ਼ੁਰੂਆਤ ਹੈ, ਇਕ ਅਜਿਹੀ ਲਹਿਰ, ਜਿੱਥੇ ਕਾਰੋਬਾਰ ਕਰਨ ਵਿੱਚ ਸੌਖ ਇਕ ਨਾਅਰੇ ਦੀ ਥਾਂ ਸੱਭਿਆਚਾਰ ਦਾ ਪ੍ਰਤੀਕ ਬਣਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਮੇਸ਼ਾ ਹਿੰਮਤੀਆਂ ਅਤੇ ਉੱਦਮੀਆਂ ਅਤੇ ਸੂਰਮਿਆਂ ਦੀ ਧਰਤੀ ਰਿਹਾ ਹੈ ਅਤੇ ਹੁਣ ਇਹ ਉਸੇ ਭਾਵਨਾ ਨਾਲ ਭਾਰਤ ਦੇ ਉਦਯੋਗਿਕ ਵਿਕਾਸ ਯਾਤਰਾ ਦੀ ਅਗਵਾਈ ਕਰਨ ਲਈ ਤਿਆਰ ਹੈ।ਉਨ੍ਹਾਂ ਨੇ ਕਿਹਾ ਕਿ ਹੁਣ ਕੋਈ ਵੀ ਉਦਯੋਗਪਤੀ ਕੇਵਲ 45 ਦਿਨਾਂ ਵਿੱਚ ਆਪਣੀ ਉਦਯੋਗ ਇਕਾਈ ਲਈ ਲੋੜੀਂਦੀਆਂ ਸਾਰੀਆਂ ਮਨਜ਼ੂਰੀਆਂ ਪ੍ਰਾਪਤ ਕਰ ਸਕੇਗਾ। ਇਹ ਨਵਾਂ ਪੋਰਟਲ ਉਦਯੋਗਪਤੀਆਂ ਲਈ ਇਕ ਆਸਾਨ, ਤੇਜ਼ ਅਤੇ ਪੂਰੀ ਤਰ੍ਹਾਂ ਡਿਜੀਟਲ ਪ੍ਰਕਿਰਿਆ ਦੇ ਰੂਪ ਵਿੱਚ ਉਭਰੇਗਾ, ਜਿਸ ਰਾਹੀਂ ਦਫ਼ਤਰੀ ਝੰਜਟਾਂ ਤੋਂ ਮੁਕਤੀ ਮਿਲੇਗੀ। ਮਾਨ ਸਰਕਾਰ ਨੇ ਇਹ ਕਦਮ ਉਦਯੋਗਾਂ ਨੂੰ ਆਕਰਸ਼ਿਤ ਕਰਨ, ਰੋਜ਼ਗਾਰ ਦੇ ਮੌਕੇ ਵਧਾਉਣ ਅਤੇ ਪੰਜਾਬ ਵਿੱਚ ਨਿਵੇਸ਼ ਦੇ ਮਾਹੌਲ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਚੁੱਕਿਆ ਹੈ, ਜਿਸ ਨਾਲ ਸੂਬੇ ਦੀ ਆਰਥਿਕਤਾ ਨੂੰ ਨਵੀਂ ਦਿਸ਼ਾ ਮਿਲੇਗੀ।

/uploads/images/ads/adds.jpeg

Leave a Reply

Your email address will not be published. Required fields are marked *