/uploads/images/ads/adds.jpeg
Breaking News

ਅੰਮ੍ਰਿਤਸਰ 'ਚ ਨਸ਼ਾ ਤਸਕਰਾਂ ਅਤੇ ਪੁਲਿਸ ਵਿਚਾਲੇ ਮੁਠਭੇੜ, ਗੋਲੀ ਲੱਗਣ ਕਾਰਨ ਇੱਕ ਜ਼ਖਮੀ; ਤਿੰਨ ਗ੍ਰਿਫ਼ਤਾਰ

top-news
  • 10 Jun, 2025
/uploads/images/ads/adds.jpeg

ਅੰਮ੍ਰਿਤਸਰ- ਪੰਜਾਬ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਅੱਜ ਅੰਮ੍ਰਿਤਸਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈI ਅੱਜ ਅੰਮ੍ਰਿਤਸਰ ਵਿੱਚ ਨਸ਼ਾ-ਹਥਿਆਰ ਤਸਕਰਾਂ ਅਤੇ ਪੁਲਿਸ ਵਿਚਕਾਰ ਜ਼ਬਰਦਸਤ ਮੁਠਭੇੜ ਹੋਈ ਹੈ। ਜਿਸ ਵਿੱਚ ਇੱਕ ਤਸਕਰ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ, ਜਦੋਂਕਿ ਪੁਲਿਸ ਨੇ ਉਸਦੇ ਦੋ ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕਰਨ ਵਿੱਚ  ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਤਿੰਨ ਪਿਸਤੌਲ, ਦੋ ਜ਼ਿੰਦਾ ਕਾਰਤੂਸ, 70,000 ਰੁਪਏ ਦੀ ਡਰੱਗ ਮਨੀ ਅਤੇ ਇੱਕ ਕਾਰ ਬਰਾਮਦ ਕੀਤੀ ਹੈ।
ਐਸਐਸਪੀ ਦਿਹਾਤੀ ਮਨਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਥਾਣਾ ਘਰਿੰਡਾ ਖੇਤਰ ਵਿੱਚ ਨਾਕਾਬੰਦੀ ਕੀਤੀ ਅਤੇ ਇੱਕ ਸ਼ੱਕੀ ਕਾਰ ਨੂੰ ਰੋਕਿਆ। ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ - ਤਰਸੇਮ ਸਿੰਘ, ਅਮਰਪ੍ਰੀਤ ਸਿੰਘ ਅਤੇ ਰਾਜਵੀਰ ਸਿੰਘ ਦੀ ਤਲਾਸ਼ੀ ਲੈਣ 'ਤੇ ਹਥਿਆਰਾਂ ਅਤੇ ਨਕਦੀ ਦਾ ਵੱਡਾ ਜ਼ਖੀਰਾ ਮਿਲਿਆ। ਪੁਲਿਸ ਪੁੱਛਗਿੱਛ ਤੋਂ ਬਾਅਦ, ਦੋਸ਼ੀ ਤਰਸੇਮ ਸਿੰਘ ਨੂੰ ਹੋਰ ਹਥਿਆਰਾਂ ਦੀ ਬਰਾਮਦਗੀ ਲਈ ਗੰਦਾ ਨਾਲਾ ਭਕਨਾ ਇਲਾਕੇ ਵਿੱਚ ਲਿਜਾਇਆ ਗਿਆ, ਜਿੱਥੇ ਮੁਲਜ਼ਮ ਨੇ ਹਥਿਆਰ ਬਰਾਮਦ ਕਰਨ ਦੇ ਬਹਾਨੇ ਉੱਥੇ ਲੁਕਾਏ ਪਿਸਤੌਲ ਤੋਂ ਫਾਇਰਿੰਗ ਕਰ ਦਿੱਤੀ। ਪੁਲਿਸ ਨੇ ਸਵੈ-ਰੱਖਿਆ ਲਈ ਜਵਾਬੀ ਕਾਰਵਾਈ ਵਿੱਚ ਗੋਲੀਬਾਰੀ ਕੀਤੀ, ਜਿਸ ਵਿੱਚ ਉਹ ਜ਼ਖਮੀ ਹੋ ਗਿਆ। ਜ਼ਖਮੀ ਦੋਸ਼ੀ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਪਿਸਤੌਲ 9mm, 1 ਦੇਸੀ ਪਿਸਤੌਲ, 2 ਜ਼ਿੰਦਾ ਕਾਰਤੂਸ, 70,000 ਰੁਪਏ ਡਰੱਗ ਮਨੀ ਅਤੇ ਇੱਕ ਕਾਰ ਬਰਾਮਦ ਕੀਤੀ ਹੈl ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

/uploads/images/ads/adds.jpeg

Leave a Reply

Your email address will not be published. Required fields are marked *