Create your Account
ਸਿੰਕਦਰ ਸਿੰਘ ਮਲੂਕਾ ਦੀ ਅਕਾਲੀ ਦਲ ‘ਚ ਹੋਈ ਘਰ ਵਾਪਸੀ

ਮੋਹਾਲੀ : ਲੁਧਿਆਣਾ
ਪੱਛਮੀ ਵਿਧਾਨ ਸਭਾ ਹਲਕਾ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੌਰਾਨ ਵੱਖ-ਵੱਖ ਪਾਰਟੀਆਂ ਵਿੱਚ
ਆਗੂ ਸ਼ਾਮਲ ਹੋ ਰਹੇ ਹਨ, ਜਿਸ ਨਾਲ ਦਲ ਬਦਲੂਆਂ ਦਾ ਦੌਰ ਜਾਰੀ ਹੈ। ਦੱਸ ਦੇਈਏ ਕਿ ਇਕ ਹੋਰ ਵੱਡੀ
ਖਬਰ ਸਾਹਮਣੇ ਆ ਰਹੀ ਹੈ ਕਿ ਸੀਨੀਅਰ ਆਗੂ ਸਿੰਕਦਰ ਸਿੰਘ ਮਲੂਕਾ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ
ਹੋਏ ਹਨ। ਇਸ ਦੀ
ਜਾਣਕਾਰੀ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆਂ ਪਲੇਟਫਾਰਮ ਐਕਸ ‘ਤੇ
ਪੋਸਟ ਸਾਂਝੀ ਕਰਦੇ ਹੋਏ ਕੀਤੀ ਹੈ।

ਉਹਨਾਂ
ਨੇ ਟਵੀਟ ਸਾਂਝਾ ਕਰਦੇ ਹੋਏ ਕਿਹਾ ਕਿ ‘ਮੈਨੂੰ ਸਾਬਕਾ ਅਕਾਲੀ ਆਗੂ ਸ. ਸਿਕੰਦਰ ਸਿੰਘ ਮਲੂਕਾ ਦਾ ਸ਼੍ਰੋਮਣੀ ਅਕਾਲੀ ਦਲ
ਵਿੱਚ ਵਾਪਸ ਸਵਾਗਤ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ। ਮਲੂਕਾ ਸਾਹਿਬ ਨੇ ਸ. ਪ੍ਰਕਾਸ਼ ਸਿੰਘ
ਜੀ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਕਰਨ
ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਦੀ ਵਾਪਸੀ
ਪਾਰਟੀ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਉਹ ਤੁਰੰਤ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਪਾਰਟੀ ਦੀ ਮੁਹਿੰਮ
ਵਿੱਚ ਸ਼ਾਮਲ ਹੋਣਗੇ। ਪੰਜਾਬ ਦੇ ਲੋਕਾਂ ਦੇ ਸਮਰਥਨ ਨਾਲ ਹਰ ਬੀਤਦੇ ਦਿਨ ਦੇ ਨਾਲ ਮਜ਼ਬੂਤ ਹੋ ਰਿਹਾ ਹੈ। ਮੈਂ ਸਾਰੇ ਪੰਜਾਬੀਆਂ ਨੂੰ ਸੂਬੇ ਦੀ ਸ਼ਾਂਤੀ ਅਤੇ ਵਿਕਾਸ ਲਈ ਪੰਜਾਬ ਦੀ ਇੱਕੋ
ਇੱਕ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਇਕੱਠੇ ਹੋਣ ਦੀ ਅਪੀਲ ਕਰਦਾ ਹਾਂ।‘
Leave a Reply
Your email address will not be published. Required fields are marked *