/uploads/images/ads/adds.jpeg
Breaking News

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ ਸਥਾਪਨਾ ਦਿਵਸ

top-news
  • 16 Jun, 2025
/uploads/images/ads/adds.jpeg

ਮੋਹਾਲੀ - ਸਿੱਖ ਧਰਮ ਦੇ ਸਰਵੋਚ ਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅੱਜ ਸਥਾਪਨਾ ਦਿਵਸ ਮੌਕੇ 'ਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾ ਕੇ ਸ਼ਰਧਾ ਭਾਵਨਾ ਨਾਲ ਇਹ ਦਿਹਾੜਾ ਮਨਾਇਆ ਗਿਆ। ਇਸ ਮੌਕੇ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਥਾਪਨਾ ਦਿਵਸ ਦੀ ਮਹੱਤਤਾ ਉੱਤੇ ਚਾਨਣ ਪਾਇਆ। ਅੱਜ ਸਥਾਪਨਾ ਦਿਵਸ ਮੌਕੇ 'ਤੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈਆਂ ਅਤੇ ਸ੍ਰੀ ਅਕਾਲ ਤਖ਼ਤ  ਸਾਹਿਬ ਦੇ ਇਤਿਹਾਸ ਨੂੰ ਯਾਦ ਕੀਤਾ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ 'ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਿੰਘ ਨੇ ਸਮੁੱਚੇ ਦੁਨੀਆਂ 'ਚ ਵੱਸਦੇ ਸਿੱਖ ਭਾਈਚਾਰੇ ਨੂੰ ਵਧਾਈਆਂ ਦਿੱਤੀਆਂ ਹਨl ਅੱਜ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ ਅਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏl ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੀਆਂI ਇਸ ਮੌਕੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਹੈ, ਮੈਂ ਸਮੁੱਚੇ ਖ਼ਾਲਸਾ ਸੰਗਤਾਂ ਨੂੰ ਇਸ ਪਾਵਨ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੰਦਾ ਹਾਂI

ਉਨ੍ਹਾਂ ਨੇ ਕਿਹਾ ਕਿ ਬਾਬਾ ਬੁੱਢਾ ਸਾਹਿਬ ਜੀ ਵੱਲੋਂ 1606ਈਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਤਿਆਰ ਕੀਤਾ ਗਿਆ ਹੈI ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਕੋਈ ਇਮਾਰਤ ਨਹੀਂ ਹੈ, ਇਹ ਸਿੱਖਾਂ ਦਾ ਸਿਧਾਂਤ ਹੈ ਸਿੱਖਾਂ ਦਾ ਸੰਕਲਪ ਹੈ, ਵੱਡਾ ਉੱਚਾ ਤੇ ਸੁੱਚਾ ਸੰਕਲਪ ਹੈ ਅੱਜ ਹਰ ਸਿੱਖ ਨੂੰ ਇਸ ਸੰਕਲਪ ਨੂੰ  ਜਾਨਣ ਦੀ ਲੋੜ ਹੈਉਨ੍ਹਾਂ ਕਿਹਾ ਕਿ ਜਿੰਨਾ ਸਮਾਂ ਅਸੀਂ ਸਿੱਖ ਸੰਕਲਪ ਨੂੰ ਨਹੀਂ ਸਮਝਦੇ, ਸਿੱਖ ਸਿਧਾਤਾਂ ਨੂੰ ਨਹੀਂ ਸਮਝਦੇ, ਸਿੱਖ ਮਰਿਆਦਾ ਨੂੰ ਨਹੀਂ ਜਾਣਦੇ, ਅਸੀਂ ਸਿੱਖ ਧਰਮ ਨੂੰ ਬਿਲਕੁਲ ਹੀ ਨਹੀਂ ਸਮਝ ਸਕਦੇI  ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਇਤਿਹਾਸ ਜ਼ਰੂਰ ਪੜ੍ਹੋ, ਬਹੁਤ ਸਾਰੀਆਂ ਪੁਸਤਕਾਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਲਿਖੀਆਂ ਗਈਆਂ ਹਨ, ਉਸ ਬਾਰੇ ਜਾਨਣ ਦੀ ਲੋੜ ਹੈI

/uploads/images/ads/adds.jpeg

Leave a Reply

Your email address will not be published. Required fields are marked *