Create your Account
ਹੁਣ ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਸਮੱਗਰੀ ਅਪਲੋਡ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ

ਮੁਹਾਲੀ - ਹੁਣ ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਸਮੱਗਰੀ ਜਾਂ ਵੀਡੀਓ ਪਾਉਣ 'ਤੇ ਸਖ਼ਤ ਕਾਰਵਾਈ ਹੋਵੇਗੀ। ਦਰਅਸਲ, ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਇਕ ਪੱਤਰ ਪੁਲਿਸ ਦੇ ਵਧੀਕ
ਡਾਇਰੈਕਟਰ ਜਨਰਲ ਨੂੰ ਲਿਖਿਆ ਹੈ। ਪੱਤਰ ਵਿੱਚ ਲਿਖਿਆ ਗਿਆ ਹੈ ਕਿ ਪਿਛਲੇ ਕਈ ਦਿਨਾਂ ਤੋਂ
ਫੇਸਬੁੱਕ, ਇੰਸਟਾਗ੍ਰਾਮ ਸਮੇਤ ਸੋਸ਼ਲ ਮੀਡੀਆ 'ਤੇ ਕੁਝ ਵਿਅਕਤੀਆਂ ਵਲੋਂ ਪੋਸਟ ਕੀਤੇ ਗਏ
ਅਜਿਹੇ ਵੀਡੀਓਜ਼ ਬਾਰੇ ਬਹੁਤ ਚਰਚਾ ਹੋ ਰਹੀ ਹੈ, ਜੋ ਸਮਾਜ ਵਿਚ ਗੰਦਗੀ ਫੈਲਾ ਰਹੇ ਹਨ ਅਤੇ ਕਿਸ਼ੋਰਾਂ 'ਤੇ ਵੀ ਮਾੜਾ ਪ੍ਰਭਾਵ ਪਾ ਰਿਹਾ ਹੈ।
ਅਜਿਹੀ ਸਮੱਗਰੀ ਦੀ ਨਿਗਰਾਨੀ ਲਈ ਹੈੱਡਕੁਆਰਟਰ
ਵਿਖੇ ਇੱਕ ਨੋਡਲ ਅਫ਼ਸਰ ਨਾਮਜ਼ਦ ਕੀਤਾ ਜਾਣਾ
ਚਾਹੀਦਾ ਹੈ। ਜੇਕਰ ਅਜਿਹੀ ਸਮੱਗਰੀ ਵਿਦੇਸ਼ਾਂ ਤੋਂ ਅਪਲੋਡ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਦੀ
ਸਾਈਟ 'ਤੇ ਪਾਬੰਦੀ ਲਗਾਉਣ ਲਈ ਕਾਰਵਾਈ ਕੀਤੀ ਜਾਣੀ
ਚਾਹੀਦੀ ਹੈ। ਅਪਲੋਡ ਕੀਤੀ ਸਮੱਗਰੀ ਨੂੰ ਦੇਖਣ ਤੋਂ ਬਾਅਦ, ਇੱਕ ਮਾਮਲਾ ਤਿਆਰ ਕੀਤਾ ਜਾਵੇ। ਇਸਦੇ ਨਾਲ ਹੀ ਸਮੱਗਰੀ ਨੂੰ ਅਪਲੋਡ ਕਰਨ ਵਾਲੇ
ਵਿਅਕਤੀ ਦੀ ਸਹੀ ਪਛਾਣ ਹੋਣੀ ਚਾਹੀਦੀ ਹੈ। ਕਮਿਸ਼ਨ ਨੂੰ ਇਸ ਸਬੰਧ ਵਿੱਚ ਕੀਤੀ ਗਈ ਕਾਰਵਾਈ ਬਾਰੇ 15 ਦਿਨਾਂ ਅੰਦਰ ਸੂਚਿਤ ਕੀਤਾ ਜਾਣਾ ਚਾਹੀਦਾ ਹੈ।
Leave a Reply
Your email address will not be published. Required fields are marked *