Create your Account
Breaking : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਗਵਰਨਰ ਤੋਂ ਮੰਗਿਆ ਸਮਾਂ

ਮੁਹਾਲੀ - ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੱਡੀ ਜਿੱਤ ਹਾਸਲ ਕਰਕੇ ਵਿਰੋਧੀ ਪਾਰਟੀਆਂ ਦੀ ਨੀਂਦ ਹਰਾਮ ਕਰ ਦਿੱਤੀ ਹੈ। 'ਆਪ' ਵੱਲੋਂ ਇਸ ਚੋਣ ਨੂੰ 2027 ਦੀਆਂ ਚੋਣਾਂ ਦਾ ਸੈਮੀਫਾਈਨਲ ਕਿਹਾ ਜਾ ਰਿਹਾ ਹੈ, ਜਿਸ ਵਿੱਚ 'ਆਪ' ਨੇ ਵੱਡੇ ਫਰਕ ਨਾਲ ਜਿੱਤ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੁਧਿਆਣਾ ਪੱਛਮੀ ਦੇ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ ਸੰਜੀਵ ਅਰੋੜਾ ਨੂੰ ਕੈਬਨਿਟ ਮਨਿਸਟਰੀ 'ਚ ਸ਼ਾਮਲ ਕਰਨ ਨੂੰ ਪੂਰਾ ਕਰ ਰਹੇ ਹਨ। ਇਸ ਦੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਤੋਂ ਅੱਜ ਸ਼ਾਮ ਦਾ ਸਮਾਂ ਮੰਗਿਆ ਹੈ। ਇਸ ਮੁਲਾਕਾਤ ਦੌਰਾਨ ਲੁਧਿਆਣਾ ਪੱਛਮੀ ਤੋਂ ਬਣੇ ਨਵੇਂ ਵਿਧਾਇਕ ਸੰਜੀਵ ਅਰੋੜਾ ਨੂੰ ਸਹੁੰ ਚੁਕਾਉਣੀ ਹੈl
Leave a Reply
Your email address will not be published. Required fields are marked *