/uploads/images/ads/adds.jpeg
Breaking News

ਵਿਜੀਲੈਂਸ ਬਿਊਰੋ ਦੀ ਛਾਪੇਮਾਰੀ ਤੋਂ ਬਾਅਦ, ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਹੋਈ ਗ੍ਰਿਫ਼ਤਾਰੀ

top-news
  • 25 Jun, 2025
/uploads/images/ads/adds.jpeg

ਮੁਹਾਲੀ ਅੱਜ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ਗ੍ਰੀਨ ਐਵੀਨਿਊ ਤੇ ਅੱਜ ਸਵੇਰ ਤੋਂ ਵਿਜੀਲੈਂਸ ਬਿਊਰੋ ਵੱਲੋਂ ਛਾਪੇਮਾਰੀ ਕੀਤੀ ਹੈ। ਛਾਪੇਮਾਰੀ ਕਰਨ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਕਾਰਵਾਈ ਪੰਜਾਬ ਪੁਲਿਸ ਅਤੇ ਵਿਜੀਲੈਂਸ ਵੱਲੋਂ 'ਯੁੱਧ ਨਸ਼ੇ ਵਿਰੁੱਧ' ਤਹਿਤ ਕੀਤੀ ਗਈ ਹੈI  
ਦੱਸ ਦੇਈਏ ਕਿ ਵਿਜੀਲੈਂਸ ਬਿਊਰੋ ਨੇ ਪੰਜਾਬ ਭਰ ਵਿੱਚ 25 ਥਾਵਾਂ 'ਤੇ ਛਾਪੇਮਾਰੀ ਕੀਤੀ ਸੀ। ਜਿਨ੍ਹਾਂ ਵਿੱਚ ਅੰਮ੍ਰਿਤਸਰ ਵਿੱਚ 9 ਥਾਵਾਂ ਤੇ ਮਜੀਠੀਆ ਨਾਲ ਜੁੜੀਆਂ ਹੋਈਆਂ ਹਨ। ਵਿਜੀਲੈਂਸ ਬਿਊਰੋ ਨੇ ਛਾਪੇਮਾਰੀ 2021 ਦੇ ਡਰੱਗ ਮਾਮਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਇੱਕ ਨਵੇਂ ਮਾਮਲੇ ਦੇ ਸਬੰਧ ਵਿੱਚ ਕੀਤੀ ਗਈ ਸੀ। ਬਿਕਰਮ ਸਿੰਘ ਮਜੀਠੀਆ ਨੂੰ 2021 ਦੇ ਡਰੱਗਜ਼ ਮਾਮਲੇ ਚ ਜੇਲ੍ਹ ਹੋਈ ਸੀ। ਇਸ ਦੇ ਨਾਲ ਹੀ ਅਗਸਤ 2022 ਵਿੱਚ ਜ਼ਮਾਨਤ 'ਤੇ ਰਿਹਾਅ ਹੋ ਗਏ ਸੀ।

ਮਜੀਠੀਆ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਉਹਨਾਂ ਨੂੰ ਮੁਹਾਲੀ ਲਿਜਾਇਆ ਗਿਆ। ਇਸ ਮਾਮਲੇ ਤਹਿਤ ਅਕਾਲੀ ਵਰਕਰਾਂ ਅਤੇ ਵਿਜੀਲੈਂਸ ਅਧਿਕਾਰੀਆਂ ਵਿਚਕਾਰ ਹਲਕੀ ਝੜਪ ਵੀ ਹੋਈ। ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਮਜੀਠੀਆ ਦੇ ਸਮਰਥਨ ਵਿੱਚ ਬਿਆਨ ਦਿੱਤਾ ਹੈ। ਉਹਨਾਂ ਨੇ ਬਿਆਨ ਚ ਕਿਹਾ ਕਿ ਪੰਜਾਬ ਹੁਣ "ਪੁਲਿਸ ਰਾਜ" ਬਣ ਰਿਹਾ ਹੈ। 
 

/uploads/images/ads/adds.jpeg

Leave a Reply

Your email address will not be published. Required fields are marked *