Create your Account
ਬਿਕਰਮ ਮਜੀਠੀਆ ਦੀਆਂ ਵਧੀਆਂ ਮੁਸ਼ਕਿਲਾਂ, ਪੁਲਿਸ ਨਵਾਂ ਮਾਮਲਾ ਦਰਜ ਕਰਨ ਦੀ ਤਿਆਰੀ 'ਚ

ਮੁਹਾਲੀ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਲਗਾਤਾਰ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨl ਪੁਲਿਸ ਬਿਕਰਮ ਮਜੀਠੀਆ ਵਿਰੁੱਧ ਇੱਕ ਹੋਰ ਮਾਮਲਾ ਦਰਜ ਕਰਨ ਦੀ ਤਿਆਰੀ ਕਰ ਰਹੀ ਹੈl ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਵੱਲੋਂ ਬੀਤੇ ਦਿਨੀਂ ਬਿਕਰਮ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੋਇਆ ਹੈl ਜਿਥੇ ਕੱਲ੍ਹ ਵੀਰਵਾਰ ਨੂੰ ਵਿਜੀਲੈਂਸ ਨੇ ਮਜੀਠੀਆ ਨੂੰ ਮੁਹਾਲੀ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਅਤੇ ਮਾਨਯੋਗ ਅਦਾਲਤ ਨੇ ਮਜੀਠੀਆ ਨੂੰ 7 ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜਿਆ ਹੈl ਹੁਣ ਨੇ ਪੁਲਿਸ ਨੇ ਬਿਕਰਮ ਮਜੀਠੀਆ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈl ਕਿਉਂਕਿ ਜਦੋਂ ਵਿਜੀਲੈਂਸ ਅਧਿਕਾਰੀ ਬਿਕਰਮ ਮਜੀਠੀਆ ਦੇ ਘਰ 'ਤੇ ਛਾਪੇਮਾਰੀ ਕਰ ਰਹੇ ਸੀ ਤਾਂ ਉਨ੍ਹਾਂ ਦੇ ਸਮਰਥਕਾਂ ਨੂੰ ਪੁਲਿਸ ਵਿਰੁੱਧ ਭੜਕਾਇਆ ਗਿਆ ਸੀ l
ਜਾਣਕਾਰੀ ਅਨੁਸਾਰ ਜਾਂਚ ਟੀਮ ਨੇ ਮਜੀਠੀਆ ਵਿਰੁੱਧ ਅਧਿਕਾਰੀਆਂ ਨੂੰ ਧਮਕੀਆਂ ਦੇਣ, ਧੱਕਾ-ਮੁੱਕੀ ਕਰਨ, ਸਬੂਤ ਨਸ਼ਟ ਕਰਨ ਦੀ ਸਾਜ਼ਿਸ਼ ਰਚਣ ਅਤੇ ਸਮਰਥਕਾਂ ਨੂੰ ਹਮਲਾ ਕਰਨ ਲਈ ਭੜਕਾਉਣ ਦੇ ਦੋਸ਼ ਲਗਾਏ ਹਨl ਵਿਜੀਲੈਂਸ ਟੀਮ ਦੀ ਸ਼ਿਕਾਇਤ ਅਨੁਸਾਰ ਸਮਰਥਕਾਂ ਨੂੰ ਜਾਣਬੁੱਝ ਕੇ ਉਸ ਜਗ੍ਹਾ ਦੀ ਤਲਾਸ਼ੀ ਲੈਣ ਤੋਂ ਰੋਕਣ ਲਈ ਉਸਕਾਇਆ ਗਿਆ ਸੀl ਵਿਜੀਲੈਂਸ ਟੀਮ 'ਤੇ ਉਨ੍ਹਾਂ ਨੂੰ ਸਬੂਤ ਇਕੱਠੇ ਕਰਨ ਤੋਂ ਰੋਕਣ ਲਈ ਹਮਲਾ ਕੀਤਾ ਗਿਆ ਸੀ।
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਟੀਮ ਬਿਕਰਮ ਮਜੀਠੀਆ ਦੇ ਘਰ ਵਿੱਚ ਮਾਮਲੇ ਨਾਲ ਸਬੰਧਤ ਮਹੱਤਵਪੂਰਨ ਦਸਤਾਵੇਜ਼ਾਂ ਬਾਰੇ ਜਾਣਕਾਰੀ ਇਕੱਠੀ ਕਰਨ ਗਈ ਸੀl ਦੱਸਿਆ ਜਾ ਰਿਹਾ ਹੈ ਕਿ ਇਸ ਘਰ ਵਿੱਚ ਅੰਤਰਰਾਸ਼ਟਰੀ ਨਸ਼ਾ ਤਸਕਰ ਰਹਿੰਦੇ ਸਨ, ਜਿੱਥੇ ਬਿਕਰਮ ਮਜੀਠੀਆ ਦੇ ਸਮਰਥਕਾਂ ਨੇ ਵਿਜੀਲੈਂਸ ਟੀਮ ਨੂੰ ਜਾਂਚ ਕਰਨ ਤੋਂ ਰੋਕਿਆ ਸੀ। ਹੁਣ ਪੁਲਿਸ ਇਸ ਮਾਮਲੇ ਵਿੱਚ ਮਜੀਠੀਆ ਵਿਰੁੱਧ ਨਵਾਂ ਕੇਸ ਦਰਜ ਕਰ ਸਕਦੀ ਹੈI
Leave a Reply
Your email address will not be published. Required fields are marked *