/uploads/images/ads/adds.jpeg
Breaking News

ਬਿਕਰਮ ਸਿੰਘ ਮਜੀਠੀਆ ਵਿਰੁੱਧ ਸਾਬਕਾ ਡੀਜੀਪੀ ਚਾਟੋਪਾਧਿਆ ਨੇ ਵਿਜੀਲੈਂਸ ਨੂੰ ਦਿੱਤੇ ਬਿਆਨ

top-news
  • 27 Jun, 2025
/uploads/images/ads/adds.jpeg

 ਮੁਹਾਲੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ 540 ਕਰੋੜ ਰੁਪਏ ਤੋਂ ਵੱਧ ਦੇ ਕਥਿਤ ਮਾਮਲੇ ਦੀ ਜਾਂਚ ਵਿੱਚ ਵੱਡਾ ਮੋੜ ਆ ਗਿਆ ਹੈ। ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਸਿਧਾਰਥ ਚਾਟੋਪਾਧਿਆ ਹੁਣ ਇਸ ਹਾਈ-ਪ੍ਰੋਫਾਈਲ ਮਾਮਲੇ ਵਿੱਚ ਸਰਗਰਮ ਭੂਮਿਕਾ ਨਿਭਾਉਣਗੇ। ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਪੁਸ਼ਟੀ ਕੀਤੀ ਕਿ ਚਾਟੋਪਾਧਿਆ ਮਾਮਲੇ ਦੀ ਜਾਂਚ ਵਿੱਚ ਸਹਿਯੋਗ ਕਰਨ ਲਈ ਸਹਿਮਤ ਹੋ ਗਏ ਹਨl  ਸਾਬਕਾ ਡੀਜੀਪੀ ਚਾਟੋਪਾਧਿਆ ਵਿਜੀਲੈਂਸ ਦਫ਼ਤਰ ਪਹੁੰਚੇ, ਜਿਥੇ ਉਨ੍ਹਾਂ ਨੇ ਵਿਜੀਲੈਂਸ ਅਧਿਕਾਰੀਆਂ ਨੂੰ ਆਪਣੇ ਬਿਆਨ ਦਿੱਤੇ ਹਨl


ਬਿਆਨ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਡੀਜੀਪੀ ਚਾਟੋਪਾਧਿਆ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਬਹੁਤ ਮਾੜੇ ਹੋ ਗਏ ਹਨ। ਇੱਥੇ ਉਦਯੋਗ ਅਤੇ ਨਿਵੇਸ਼ ਕਰਨ ਲਈ ਕੋਈ ਵੀ ਹਾਮੀ ਨਹੀਂ ਭਰ ਰਿਹਾ, ਕਿਉਂਕਿ ਇਸ ਦਾ ਮੁੱਖ ਕਾਰਨ ਨਸ਼ਾ ਹੈ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਹੁਕਮਾਂ ਅਨੁਸਾਰ ਨਸ਼ਿਆਂ ਵਿਰੁੱਧ ਕਾਰਵਾਈ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਵਿੱਚ ਵੀ ਕਈ ਕਾਲੀਆਂ ਭੇਡਾਂ ਹਨ, ਜੋ ਨਸ਼ੇ ਦੇ ਕਾਰੋਬਾਰ ’ਚ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਮੈਂ ਆਪਣੀ ਸਾਰੀ ਡਿਟੇਲ ਵਿਜੀਲੈਂਸ ਨੂੰ ਸੌਂਪ ਦਿੱਤੀ ਹੈ। 

ਵਿਜੀਲੈਂਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਚਾਟੋਪਾਧਿਆ, ਜੋ ਕਿ ਮਜੀਠੀਆ ਮਾਮਲੇ 'ਚ ਉਸ ਸਮੇਂ ਡੀਜੀਪੀ ਹੋਣ 'ਤੇ ਡਰੱਗ ਰੈਕੇਟ ਦੀ ਜਾਂਚ ਕਰ ਰਹੇ ਸਨ, ਇਸ ਮਾਮਲੇ ਵਿੱਚ ਕਈ ਮਹੱਤਵਪੂਰਨ ਤੱਥਾਂ ਦਾ ਖੁਲਾਸਾ ਕਰ ਸਕਦੇ ਹਨ। ਬਿਊਰੋ ਨੇ ਸੰਕੇਤ ਦਿੱਤਾ ਹੈ ਕਿ ਉਨ੍ਹਾਂ ਕੋਲ ਸਬੂਤ ਅਤੇ ਜਾਣਕਾਰੀ ਹੈ ਜੋ ਮਜੀਠੀਆ ਦੇ ਸੰਭਾਵੀ ਡਰੱਗ ਨੈੱਟਵਰਕ ਨਾਲ ਸਬੰਧਾਂ ਦੀ ਪੁਸ਼ਟੀ ਕਰ ਸਕਦੀ ਹੈ।
 
ਕੀ ਮਜੀਠੀਆ ਦੇ ਸਬੰਧਾਂ ਦਾ ਖੁਲਾਸਾ ਹੋਵੇਗਾ

ਹੁਣ ਜਦੋਂ ਚਾਟੋਪਾਧਿਆ ਜਾਂਚ ਵਿੱਚ ਸ਼ਾਮਲ ਹੋ ਗਏ ਹਨ, ਤਾਂ ਇਹ ਸੰਭਾਵਨਾ ਵੱਧ ਗਈ ਹੈ ਕਿ ਮਜੀਠੀਆ ਵਿਰੁੱਧ ਨਵੇਂ ਸਬੂਤ ਸਾਹਮਣੇ ਆ ਸਕਦੇ ਹਨ। ਵਿਜੀਲੈਂਸ ਬਿਊਰੋ ਨੂੰ ਉਮੀਦ ਹੈ ਕਿ ਸਾਬਕਾ ਡੀਜੀਪੀ ਦੀ ਗਵਾਹੀ ਅਤੇ ਦਸਤਾਵੇਜ਼ੀ ਸਬੂਤ ਡਰੱਗ ਮਨੀ ਨੈੱਟਵਰਕ ਦੇ ਪਿੱਛੇ ਦੀਆਂ ਪਰਤਾਂ ਨੂੰ ਉਜਾਗਰ ਕਰਨ ਵਿੱਚ ਮਦਦ ਕਰਨਗੇ। ਇਸ ਘਟਨਾਕ੍ਰਮ ਨੇ ਪੰਜਾਬ ਦੀ ਰਾਜਨੀਤੀ ਅਤੇ ਪ੍ਰਸ਼ਾਸਨਿਕ ਪ੍ਰਣਾਲੀ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਹੁਣ ਇਹ ਦੇਖਣਾ ਬਾਕੀ ਹੈ ਕਿ ਇਹ ਜਾਂਚ ਕਿਸ ਦਿਸ਼ਾ ਵਿੱਚ ਅੱਗੇ ਵਧਦੀ ਹੈ ਅਤੇ ਕੀ ਚਟੋਪਾਧਿਆ ਦਾ ਬਿਆਨ ਮਜੀਠੀਆ ਦੀਆਂ ਮੁਸ਼ਕਲਾਂ ਨੂੰ ਹੋਰ ਵਧਾਏਗਾ।
  

/uploads/images/ads/adds.jpeg

Leave a Reply

Your email address will not be published. Required fields are marked *