Create your Account
ਮਜੀਠੀਆ ਤੋਂ ਬਾਅਦ ਹੁਣ ਬਰਖ਼ਾਸਤ ਡੀਐੱਸਪੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ਼

ਮੁਹਾਲੀ- ਪੰਜਾਬ ਵਿੱਚ ਪੰਜਾਬ ਪੁਲਿਸ ਹੁਣ ਲਗਾਤਾਰ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈl ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੋਂ ਬਾਅਦ ਹੁਣ ਪੁਲਿਸ ਨੇ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਬਰਖ਼ਾਸਤ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ਅਤੇ ਉਨ੍ਹਾਂ ਦੀ ਮਾਤਾ ਸੁਖਵੰਤ ਕੌਰ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਵਿਜੀਲੈਂਸ ਬਿਊਰੋ ਦੀ ਮੁਹਾਲੀ ਫਲਾਇੰਗ ਸਕੁਐਡ ਟੀਮ ਵੱਲੋਂ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਈਓਡਬਲਿਊ ਦੀ ਸ਼ਿਕਾਇਤ ’ਤੇ ਕੀਤਾ ਗਿਆ, ਜੋ ਇਸ ਕੇਸ ਦੀ ਜਾਂਚ ਕਰ ਰਹੀ ਹੈ।
ਇਹ ਮੁਕੱਦਮਾ ਉਨ੍ਹਾਂ ਦੇ ਪਿਛਲੇ ਤਿੰਨ ਸਾਲਾਂ ਦੀ ਆਮਦਨ ਅਤੇ ਖ਼ਰਚ ਦੇ ਰਿਕਾਰਡ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਸ਼ੇਰ ਸੰਧੂ ਨੂੰ ਤਿੰਨ ਸਾਲਾਂ ਵਿੱਚ ਸਿਰਫ਼ 26 ਲੱਖ ਰੁਪਏ ਦੀ ਤਨਖਾਹ ਮਿਲੀ, ਪਰ ਉਸ ਨੇ ਲਗਭਗ 2.59 ਕਰੋੜ ਰੁਪਏ ਖਰਚ ਕੀਤੇ। ਇਸੇ ਰਿਕਾਰਡ ਦੇ ਆਧਾਰ ’ਤੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ। ਹੁਣ ਵਿਜੀਲੈਂਸ ਟੀਮਾਂ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਹਾਲਾਂਕਿ ਸੂਤਰਾਂ ਦਾ ਕਹਿਣਾ ਹੈ ਕਿ ਉਹ ਵਿਦੇਸ਼ ਫ਼ਰਾਰ ਹੋ ਗਏ ਹਨ। ਵਿਜੀਲੈਂਸ ਜਾਂਚ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਆਪਣੀ ਕੁੱਲ ਆਮਦਨ ਤੋਂ ਲਗਭਗ 97 ਫੀਸਦ ਵੱਧ ਪੈਸਾ ਖਰਚ ਕੀਤਾ ਹੈ।
Leave a Reply
Your email address will not be published. Required fields are marked *