15 ਅਗਸਤ ਤੋਂ ਪਹਿਲਾਂ ਪੰਜਾਬ ‘ਚ ਅੱਤਵਾਦੀ ਸਾਜ਼ਿਸ਼ ਨਾਕਾਮ !
ਪੰਜਾਬ ‘ਚ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕੀਤਾ ਗਿਆ ਹੈ । ਜਲੰਧਰ ਕਾਊਂਟਰ ਇੰਟੈਲੀਜੈਂਸ ਤੇ ਐੱਸ.ਬੀ.ਐੱਸ. ਨਗਰ ਪੁਲਿਸ ਵੱਲੋਂ BKI ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ ਕਰਕੇ ਅਤੇ ਹੱਥਗੋਲਾ ਵੀ ਬਰਾਮਦ ਕੀਤਾ ਗਿਆ ।ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕਾਂ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ ਜਲੰਧਰ ਅਤੇ ਐੱਸ.ਬੀ.ਐੱਸ. ਨਗਰ (ਨਵਾਂਸ਼ਹਿਰ) ਪੁਲਿਸ ਨੇ ਇੱਕ ਵੱਡੇ ਸਾਂਝੇ ਆਪ੍ਰੇਸ਼ਨ ਦੌਰਾਨ ਆਈ.ਐੱਸ.ਆਈ. (ISI) ਸ਼ਹਿਪ੍ਰਾਪਤ ਬੱਬਰ ਖ਼ਾਲਸਾ ਇੰਟਰਨੈਸ਼ਨਲ (BKI) ਦੇ ਅੱਤਵਾਦੀ ਮੋਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਵਿਦੇਸ਼ ਬੈਠੇ ਆਕਾਵਾਂ ਦੇ ਇਸ਼ਾਰੇ ‘ਤੇ ਕੰਮ ਕਰਨ ਵਾਲੇ ਇੱਕ ਮੁੱਖ ਅੱਤਵਾਦੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 86-P ਹੈਂਡ ਗ੍ਰੇਨੇਡ (ਹੱਥਗੋਲਾ) ਬਰਾਮਦ ਕੀਤਾ ਹੈ, ਜਿਸ ਨਾਲ ਪੰਜਾਬ ‘ਚ ਹੋਣ ਵਾਲਾ ਇੱਕ ਵੱਡਾ ਅੱਤਵਾਦੀ ਹਮਲਾ ਟਲ ਗਿਆ ਹੈ।

ਆਦਮਪੁਰ ਤੋਂ ਚੁੱਕਿਆ ਸੀ ਹੱਥਗੋਲਾ:ਮੁਢਲੀ ਜਾਂਚ ‘ਚ ਖੁਲਾਸਾ ਹੋਇਆ ਹੈ ਕਿ ਫੜੇ ਗਏ ਮੁਲਜ਼ਮ ਨੇ ਵਿਦੇਸ਼ ਵਿੱਚ ਬੈਠੇ ਆਪਣੇ ਆਕਾਵਾਂ ਦੇ ਨਿਰਦੇਸ਼ਾਂ ‘ਤੇ ਜਲੰਧਰ ਦੇ ਆਦਮਪੁਰ ਨੇੜੇ ਇੱਕ ਡ੍ਰੌਪ ਲੋਕੇਸ਼ਨ (DLB) ਤੋਂ ਇਹ ਹੈਂਡ ਗ੍ਰੇਨੇਡ ਪ੍ਰਾਪਤ ਕੀਤਾ ਸੀ।
ਕਾਨੂੰਨੀ ਕਾਰਵਾਈ ਤੇ ਅਗਲੇਰੀ ਜਾਂਚ:ਇਸ ਸਬੰਧੀ ਥਾਣਾ ਸਦਰ ਨਵਾਂਸ਼ਹਿਰ (ਐੱਸ.ਬੀ.ਐੱਸ. ਨਗਰ) ਵਿਖੇ ਬਾਰਤੀ ਨਿਆਇ ਸੰਹਿਤਾ (BNS) ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਅੱਤਵਾਦੀਆਂ ਦੇ ਪੂਰੇ ਨੈੱਟਵਰਕ, ਵਿਦੇਸ਼ੀ ਆਕਾਵਾਂ, ਸਥਾਨਕ ਮਦਦਗਾਰਾਂ ਅਤੇ ਅਗਲੇ-ਪਿਛਲੇ ਸਬੰਧਾਂ (forward & backward linkages) ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਨੇ ਦੁਹਰਾਇਆ ਹੈ ਕਿ ਉਹ ਅੱਤਵਾਦੀ ਨੈੱਟਵਰਕਾਂ ਨੂੰ ਤਬਾਹ ਕਰਨ, ਸੰਗਠਿਤ ਅਪਰਾਧ ਨੂੰ ਠੱਲ੍ਹ ਪਾਉਣ ਅਤੇ ਪੂਰੇ ਪੰਜਾਬ ਵਿੱਚ ਅਮਨ-ਸ਼ਾਂਤੀ ਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।









