ਜਲੰਧਰ ‘ਚ ਨਸ਼ਾ ਤਸਕਰਾਂ ਤੇ ਵੱਡਾ ACTION !
ਪੰਜਾਬ ਸਰਕਾਰ ਦੇ ਵਿਸ਼ੇਸ਼ ਅਭਿਆਨ ‘ਯੁੱਧ ਨਸ਼ੇ ਵਿਰੁੱਧ’ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਡਰੱਗ ਤਸਕਰਾਂ ਖ਼ਿਲਾਫ਼ ਕਾਰਵਾਈ ਤੇਜ਼ ਕਰ ਦਿੱਤੀ ਹੈ। ਪੁਲਿਸ ਨੇ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਗ੍ਰਿਫ਼ਤਾਰ ਦੋ ਤਸਕਰਾਂ ਦੀ ਲਗਭਗ 24.48 ਲੱਖ ਰੁਪਏ ਦੀ ਅਣ-ਅਧਿਕਾਰਤ ਜਾਇਦਾਦ ਅਤੇ ਬੈਂਕ ਖਾਤਿਆਂ ਨੂੰ ਫ੍ਰੀਜ਼ ਕਰ ਦਿੱਤਾ ਹੈ। ਇਹ ਕਾਰਵਾਈ NDPS ਐਕਟ ਦੀ ਧਾਰਾ 68F ਤਹਿਤ ਕੀਤੀ ਗਈ ਹੈ।ਜਲੰਧਰ ਦੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ADCP-2 ਰਾਕੇਸ਼ ਕੁਮਾਰ ਯਾਦਵ ਅਤੇ ACP ਕੈਂਟ ਕੁਲਵਿੰਦਰ ਸਿੰਘ ਦੀ ਦੇਖ-ਰੇਖ ਹੇਠ ਥਾਣਾ ਸਦਰ ਪੁਲਿਸ ਨੇ ਇਹ ਕਾਰਵਾਈ ਅੰਜਾਮ ਦਿੱਤੀ। ਇਹ ਮਾਮਲਾ ਥਾਣਾ ਸਦਰ, ਪੁਲਿਸ ਕਮਿਸ਼ਨਰੇਟ ਜਲੰਧਰ ਵਿਖੇ ਦਰਜ FIR ਨੰਬਰ 137, ਮਿਤੀ 26 ਅਪ੍ਰੈਲ 2026 ਨਾਲ ਸਬੰਧਤ ਹੈ। NDPS ਐਕਟ ਦੀਆਂ ਧਾਰਾਵਾਂ 21(C), 29 ਅਤੇ 61 ਤਹਿਤ ਦਰਜ ਇਸ ਮਾਮਲੇ ਵਿੱਚ ਪੁਲਿਸ ਨੇ 1 ਕਿੱਲੋ 883 ਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ।

ਮਾਮਲੇ ਵਿੱਚ ਦੋ ਮੁਲਜ਼ਮ ਗ੍ਰਿਫ਼ਤਾਰ
ਇਸ ਮਾਮਲੇ ਵਿੱਚ ਪੁਲਿਸ ਨੇ ਦੋ ਮੁੱਖ ਮੁਲਜ਼ਮਾਂ ਕੁਲਵਿੰਦਰ ਸਿੰਘ (ਪੁੱਤਰ ਗੇਜਾ ਸਿੰਘ, ਵਾਸੀ ਪਿੰਡ ਸੈਦੂਪੁਰ, ਤਹਿਸੀਲ ਨਕੋਦਰ, ਜ਼ਿਲ੍ਹਾ ਜਲੰਧਰ) ਅਤੇ ਜਗਦੇਵ ਸਿੰਘ (ਪੁੱਤਰ ਮੁਖਤਿਆਰ ਸਿੰਘ, ਵਾਸੀ ਧਰਮੇ ਦੀਆਂ ਛੰਨਾਂ, ਮਹਿਤਪੁਰ, ਜ਼ਿਲ੍ਹਾ ਜਲੰਧਰ) ਨੂੰ 26 ਅਪ੍ਰੈਲ 2026 ਨੂੰ ਗ੍ਰਿਫ਼ਤਾਰ ਕੀਤਾ ਸੀ।
ਮੁਲਜ਼ਮਾਂ ਦੀ ਜਾਇਦਾਦ ਦੀ ਹੋਵੇਗੀ ਡੂੰਘਾਈ ਨਾਲ ਜਾਂਚ
ਗ੍ਰਿਫ਼ਤਾਰੀ ਤੋਂ ਬਾਅਦ ਥਾਣਾ ਸਦਰ ਦੇ SHO ਸੰਜੀਵ ਕੁਮਾਰ ਅਤੇ ਉਨ੍ਹਾਂ ਦੀ ਟੀਮ ਨੇ ਮੁਲਜ਼ਮਾਂ ਦੀ ਜਾਇਦਾਦ ਦੀ ਵਿੱਤੀ ਜਾਂਚ ਸ਼ੁਰੂ ਕੀਤੀ। ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮਾਂ ਨੇ ਨਸ਼ਾ ਤਸਕਰੀ ਤੋਂ ਕਮਾਏ ਪੈਸਿਆਂ ਨਾਲ ਇਹ ਜਾਇਦਾਦਾਂ ਬਣਾਈਆਂ ਸਨ। ਜਾਂਚ ਪੂਰੀ ਹੋਣ ਤੋਂ ਬਾਅਦ NDPS ਐਕਟ, 1985 ਦੀ ਧਾਰਾ 68F ਤਹਿਤ ਇਹ ਜਾਇਦਾਦਾਂ ਫ੍ਰੀਜ਼ ਕਰਨ ਦੇ ਹੁਕਮ ਜਾਰੀ ਕੀਤੇ ਗਏ। ਸਕਸ਼ਮ ਅਥਾਰਟੀ (Competent Authority) ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਪੁਲਿਸ ਟੀਮ ਦੀ ਮੌਜੂਦਗੀ ਵਿੱਚ ਮੁਲਜ਼ਮਾਂ ਨੂੰ ਕਾਨੂੰਨੀ ਨੋਟਿਸ ਤਾਮੀਲ ਕਰਵਾਇਆ ਗਿਆ।










