Punjab

ਬਟਾਲਾ ‘ਚ ENCOUNTER

ਐਤਵਾਰ ਦੇਰ ਰਾਤ ਬਟਾਲਾ ਦੇ ਇੱਕ ਕੱਪੜਾ ਵਪਾਰੀ ਦੇ ਘਰ ‘ਤੇ ਹੋਈ ਫਾਇਰਿੰਗ ਦੇ ਮਾਮਲੇ ਦੀ ਜਾਂਚ ਕਰਨ ਗਈ ਪੁਲਿਸ ਟੀਮ ਅਤੇ ਇੱਕ ਗੈਂਗਸਟਰ ਦੇ ਗੁਰਗੇ ਵਿਚਕਾਰ ਮੁਠਭੇੜ ਹੋ ਗਈ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਮੁਲਜ਼ਮ ਦੇ ਪੈਰ ਵਿੱਚ ਗੋਲੀ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਮੁਲਜ਼ਮ ਨੂੰ ਕੜੀ ਸੁਰੱਖਿਆ ਹੇਠ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਕੁਝ ਦਿਨ ਪਹਿਲਾਂ ਬਟਾਲਾ ਦੇ ਇੱਕ ਨਾਮੀ ਕੱਪੜਾ ਵਪਾਰੀ ਦੇ ਘਰ ਨੂੰ ਨਿਸ਼ਾਨਾ ਬਣਾਕੇ ਅਣਪਛਾਤੇ ਹਮਲਾਵਰਾਂ ਵੱਲੋਂ ਤਾਬੜਤੋੜ ਫਾਇਰਿੰਗ ਕੀਤੀ ਗਈ ਸੀ। ਹਾਲਾਂਕਿ, ਨਿਸ਼ਾਨਾ ਚੂਕ ਜਾਣ ਕਾਰਨ ਗੋਲੀਆਂ ਵਪਾਰੀ ਦੇ ਘਰ ਦੀ ਬਜਾਏ ਉਸ ਦੇ ਗੁਆਂਢੀ ਦੇ ਮਕਾਨ ਨੂੰ ਜਾ ਲੱਗੀਆਂ ਸਨ।

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਸੀ। ਜਾਂਚ ਦੌਰਾਨ ਪੁਲਿਸ ਨੇ ਮੁਸਤੈਦੀ ਦਿਖਾਉਂਦਿਆਂ ਬਲਦੇਵ ਸਿੰਘ ਨਾਮਕ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ, ਜਿਸ ਦੀ ਇਸ ਵਾਰਦਾਤ ਵਿੱਚ ਮੁੱਖ ਸ਼ਮੂਲੀਅਤ ਸਾਹਮਣੇ ਆਈ ਸੀ।ਗ੍ਰਿਫ਼ਤਾਰੀ ਤੋਂ ਬਾਅਦ ਜਦੋਂ ਪੁਲਿਸ ਟੀਮ ਨੇ ਮੁਲਜ਼ਮ ਬਲਦੇਵ ਸਿੰਘ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ, ਤਾਂ ਉਸ ਨੇ ਇੱਕ ਵੱਡਾ ਖੁਲਾਸਾ ਕੀਤਾ। ਮੁਲਜ਼ਮ ਨੇ ਕਬੂਲਿਆ ਕਿ ਵਾਰਦਾਤ ਵਿੱਚ ਵਰਤਿਆ ਗਿਆ ਪਿਸਤੌਲ ਉਸ ਨੇ ਪਿੰਡ ਉਧਨਵਾਲ ਨੇੜੇ ਪੈਂਦੇ ਪਿੰਡ ਮਾਨੇਸ ਦੇ ਕੋਲ ਨਹਿਰ ਦੇ ਕਿਨਾਰੇ ਲੁਕਾ ਕੇ ਰੱਖਿਆ ਹੋਇਆ ਹੈ।ਜਦੋਂ ਪੁਲਿਸ ਟੀਮ ਮੁਲਜ਼ਮ ਨੂੰ ਨਾਲ ਲੈ ਕੇ ਹਥਿਆਰ ਬਰਾਮਦ ਕਰਨ ਲਈ ਉਸ ਵੱਲੋਂ ਦੱਸੇ ਗਏ ਟਿਕਾਣੇ ‘ਤੇ ਪਹੁੰਚੀ, ਤਾਂ ਮੁਲਜ਼ਮ ਨੇ ਚਾਲਾਕੀ ਦਿਖਾਈ। ਉਸ ਨੇ ਉੱਥੇ ਲੁਕਾ ਕੇ ਰੱਖਿਆ ਹਥਿਆਰ ਕੱਢ ਲਿਆ ਅਤੇ ਅਚਾਨਕ ਪੁਲਿਸ ਪਾਰਟੀ ‘ਤੇ ਹੀ ਫਾਇਰਿੰਗ ਕਰ ਦਿੱਤੀ। ਪੁਲਿਸ ਨੇ ਵੀ ਤੁਰੰਤ ਮੋਰਚਾ ਸੰਭਾਲਦਿਆਂ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ। ਦੋਵਾਂ ਪਾਸਿਆਂ ਤੋਂ ਹੋਈ ਇਸ ਕਰਾਸ ਫਾਇਰਿੰਗ ਦੌਰਾਨ ਪੁਲਿਸ ਦੀ ਇੱਕ ਗੋਲੀ ਮੁਲਜ਼ਮ ਦੇ ਪੈਰ ਵਿੱਚ ਲੱਗ ਗਈ, ਜਿਸ ਤੋਂ ਬਾਅਦ ਉਸ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds