ਚੰਡੀਗੜ੍ਹ- ਬੈਂਗਲੁਰੂ ਪੁਲਿਸ ਨੇ ਬੁੱਧਵਾਰ ਨੂੰ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ RCB ਦੀ ਜਿੱਤ ਦੇ ਜਸ਼ਨ ਦੌਰਾਨ ਹੋਈ ਭਗਦੜ ਦੇ ਮਾਮਲੇ ਵਿੱਚ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈI ਇਨ੍ਹਾਂ ਵਿੱਚ IPL ਫਰੈਂਚਾਇਜ਼ੀ ਰਾਇਲ ਚੈਲੇਂਜਰਜ਼ ਬੈਂਗਲੁਰੂ ਦੇ ਮਾਰਕੀਟਿੰਗ ਅਧਿਕਾਰੀ ਵੀ ਸ਼ਾਮਲ ਹਨ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਉਹ ਏਅਰਪੋਰਟ ਵੱਲ ਜਾ ਰਹੇ ਸੀ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਹੋਰ ਲੋਕ ਈਵੈਂਟ ਮੈਨੇਜਮੈਂਟ ਕੰਪਨੀ ਡੀਐਨਏ ਨਾਲ ਜੁੜੇ ਹੋਏ ਹਨ।
ਦੱਸ ਦੇਈਏ ਕਿ ਰਾਇਲ ਚੈਲੇਂਜਰਜ਼ ਬੈਂਗਲੁਰੂ ਦੀ IPL ਵਿੱਚ 18 ਸਾਲਾਂ ‘ਚ ਪਹਿਲੀ ਜਿੱਤ ਦਾ ਜਸ਼ਨ ਬੁੱਧਵਾਰ ਨੂੰ ਸੋਗ ਵਿੱਚ ਬਦਲ ਗਿਆ, ਜਦੋਂ ਬੈਂਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਭਗਦੜ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 50 ਤੋਂ ਵੱਧ ਲੋਕ ਜ਼ਖਮੀ ਹੋ ਗਏ। ਇਸ ਹਾਦਸੇ ਤੋਂ ਬਾਅਦ, ਪੁਲਿਸ ਨੇ ਆਰਸੀਬੀ ਦੇ ਮਾਰਕੀਟਿੰਗ ਮੁਖੀ ਨਿਖਿਲ ਸੋਸਲੇ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ, ਕਰਨਾਟਕ ਸਟੇਟ ਕ੍ਰਿਕਟ ਐਸੋਸੀਏਸ਼ਨ (ਕੇਐਸਸੀਏ) ਦੇ ਦੋ ਉੱਚ ਅਧਿਕਾਰੀ, ਸਕੱਤਰ ਸ਼ੰਕਰ ਅਤੇ ਖਜ਼ਾਨਚੀ ਜੈਰਾਮ ਫਰਾਰ ਹਨ ਅਤੇ ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ।