27 ਸਾਲਾਂ ਬਾਅਦ ICC ਵਿਸ਼ਵ ਟੈਸਟ ਚੈਂਪੀਅਨਸ਼ਿਪ ‘ਚ ਆਸਟ੍ਰੇਲੀਆ ਨੂੰ ਹਰਾ ਕੇ ਦੱਖਣੀ ਅਫਰੀਕਾ ਨੇ ਜਿੱਤਿਆ ਖਿਤਾਬ

ਮੋਹਾਲੀ : ICC ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ 2025 ਦੌਰਾਨ ਦੱਖਣੀ ਅਫਰੀਕਾ ਨੇ 27 ਸਾਲਾਂ ਵਿੱਚ ਆਪਣਾ ਪਹਿਲਾ ICC ਖਿਤਾਬ ਜਿੱਤਿਆ। ਆਸਟ੍ਰੇਲੀਆ ਨੂੰ ਹਰਾ ਕੇ ਵਿਸ਼ਵ ਟੈਸਟ ਚੈਂਪੀਅਨਸ਼ਿਪ (WTC) ਫਾਈਨਲ 2025 ਜਿੱਤਿਆ ਹੈ। ਦੱਖਣੀ ਅਫ਼ਰੀਕਾ ਦੀ ਟੀਮ ਨੇ ਲਾਰਡਜ਼ ਦੇ ਮੈਦਾਨ ਤੇ ਆਸਟ੍ਰੇਲੀਆ ਨੂੰ ਪੰਜ ਵਿਕਟਾਂ ਨਾਲ ਹਰਾਇਆ। ਦੱਖਣੀ ਅਫ਼ਰੀਕਾ ਨੇ 27 ਸਾਲਾਂ ਬਾਅਦ ਇਤਿਹਾਸਕ ਜਿੱਤ ਹਾਸਿਲ ਕੀਤੀ ਹੈ।
 
ਏਡੇਨ ਮਾਰਕਰਾਮ ਦੇ ਸੈਂਕੜੇ ਤੇ ਕਪਤਾਨ ਤੇਂਬਾ ਬਾਵੁਮਾ ਨਾਲ ਤੀਜੀ ਵਿਕਟ ਲਈ 147 ਸਕੌਰ ਬਣਾਏ।  ਦੱਖਣੀ ਅਫਰੀਕਾ ਨੇ ਆਸਟ੍ਰੇਲੀਆ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਖਿਤਾਬ ਜਿੱਤਿਆ। ਮੌਜੂਦਾ ਚੈਂਪੀਅਨ ਆਸਟ੍ਰੇਲੀਆ ਨੇ ਦੱਖਣੀ ਅਫਰੀਕਾ ਲਈ 282 ਸਕੌਰ ਬਣਾ ਕੇ ਚੁਣੌਤੀ ਦਿੱਤੀ ਇਸ ‘ਤੇ ਦੱਖਣੀ ਅਫਰੀਕਾ ਨੇ ਪੰਜ ਵਿਕਟਾਂ ਤੇ 285 ਸਕੌਰ ਬਣਾਏ ਅਤੇ ਇਤਿਹਾਸਕ ਜਿੱਤ ਪ੍ਰਾਪਤ ਕੀਤੀ।
 
ਟੌਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟ੍ਰੇਲੀਆ ਨੇ ਆਪਣੀ ਪਹਿਲੀ ਪਾਰੀ ਵਿੱਚ 212 ਸਕੌਰ ਬਣਾਏ। ਦੱਖਣੀ ਅਫਰੀਕਾ ਦੀ ਪਹਿਲੀ ਪਾਰੀ 138 ਸਕੌਰ ਤੇ ਸਿਮਟ ਗਈ। ਦੱਖਣੀ ਅਫਰੀਕਾ ਨੇ ਸ਼ਾਨਦਾਰ ਸ਼ੁਰੂਆਤ ਕੀਤੀ। ਬੇਡਿੰਘਮ 21 ਸਕੌਰ ਅਤੇ ਵਰਨ ਚਾਰ ਸਕੌਰ ਬਣਾ ਕੇ ਅਜੇਤੂ ਵਾਪਸ ਪਰਤੇ। ਆਸਟ੍ਰੇਲੀਆ ਲਈ ਸਟਾਰਕ ਨੇ ਦੂਜੀ ਪਾਰੀ ਵਿੱਚ ਤਿੰਨ ਵਿਕਟਾਂ ਲਈਆਂ। ਦੱਖਣੀ ਅਫਰੀਕਾ ਵਿਸ਼ਵ ਕੱਪ  ਜਿੱਤਣ ਵਾਲੀ ਤੀਜੀ ਟੀਮ ਹੈ। 
Exit mobile version