Create your Account
ਲੋਕਾਂ ਦੀ ਜੇਬ ਤੋਂ ਘਟਿਆ ਮਹਿੰਗਾਈ ਦਾ ਬੋਝ, LPG ਸਿਲੰਡਰਾਂ ਦੀਆਂ ਕੀਮਤਾਂ 'ਚ ਆਈ ਕਮੀ

ਚੰਡੀਗੜ੍ਹ : ਸਾਲ ਦਾ ਨਵਾਂ ਮਹੀਨਾ ਯਾਨੀ ਜੂਨ ਆਪਣੇ ਨਾਲ ਬਹੁਤ ਸਾਰੀਆਂ ਤਬਦੀਲੀਆਂ ਲੈ ਕੇ ਆਇਆ ਹੈ। ਦੇਸ਼ ਵਿਚ 1 ਜੂਨ ਤੋਂ LPG ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ, ਜਿਸ ਨਾਲ ਆਮ ਆਦਮੀ ਦੀ ਜੇਬ 'ਤੇ ਮਹਿੰਗਾਈ ਦਾ ਬੋਝ ਘਟਿਆ ਹੈI ਹਾਲਾਂਕਿ, ਇਹ ਰਾਹਤ ਸਿਰਫ਼ 19 ਕਿਲੋਗ੍ਰਾਮ ਵਾਲੇ ਸਿਲੰਡਰ ਵਿਚ ਦਿੱਤੀ ਗਈ ਹੈ। ਕਮਰਸ਼ੀਅਲ ਸਿਲੰਡਰ 24 ਰੁਪਏ ਸਸਤਾ ਹੋ ਗਿਆ ਹੈ। ਇਹ ਨਵੀਆਂ ਦਰਾਂ ਅੱਜ 1 ਜੂਨ, 2025 ਤੋਂ ਲਾਗੂ ਹੋਈਆਂ ਹਨ।
ਜ਼ਿਕਰਯੋਗ ਹੈ ਕਿ ਇਹ ਲਗਾਤਾਰ ਦੂਜਾ ਮਹੀਨਾ ਹੈ ਜਦੋਂ ਕਮਰਸ਼ੀਅਲ LPG ਸਿਲੰਡਰ ਦੀ ਕੀਮਤ ਵਿੱਚ ਕਟੌਤੀ ਕੀਤੀ ਗਈ ਹੈ। ਮਈ ਦੀ ਸ਼ੁਰੂਆਤ ਵਿਚ ਵੀ ਕੰਪਨੀਆਂ ਨੇ 14.50 ਰੁਪਏ ਪ੍ਰਤੀ ਸਿਲੰਡਰ ਦੀ ਕਟੌਤੀ ਕੀਤੀ ਸੀ। ਇਸ ਦਾ ਸਿੱਧਾ ਅਸਰ ਹੋਟਲਾਂ, ਰੈਸਟੋਰੈਂਟਾਂ ਅਤੇ ਫੂਡ ਇੰਡਸਟਰੀ ਵਰਗੀਆਂ ਸੇਵਾਵਾਂ ’ਤੇ ਪਵੇਗਾ, ਜਿੱਥੇ ਇਸ ਗੈਸ ਦਾ ਵੱਡੀ ਮਾਤਰਾ ਵਿੱਚ ਇਸਤੇਮਾਲ ਹੁੰਦਾ ਹੈ। ਇਸ ਨਾਲ ਆਮ ਲੋਕਾਂ ਨੂੰ ਮਹਿੰਗਾਈ ਤੋਂ ਕੁਝ ਰਾਹਤ ਮਿਲੀ ਹੈI
ਦੱਸ ਦੇਈਏ ਕਿ ਹੁਣ ਰਾਜਧਾਨੀ ਦਿੱਲੀ ਵਿੱਚ 19 ਕਿਲੋਗ੍ਰਾਮ ਵਪਾਰਕ LPG ਸਿਲੰਡਰ ਦੀ ਕਟੌਤੀ ਕੀਤੀ ਗਈ,ਜਿਸ ਦੀ ਕੀਮਤ 1,723.50 ਰੁਪਏ ਹੈ। 14.2 ਕਿਲੋਗ੍ਰਾਮ ਐਲਪੀਜੀ ਸਿਲੰਡਰ ਯਾਨੀ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
Leave a Reply
Your email address will not be published. Required fields are marked *