/uploads/images/ads/adds.jpeg
Breaking News

474 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਵਿੱਚ ਕੀਤਾ ਕੁਆਲੀਫਾਈ

top-news
  • 16 Jun, 2025
/uploads/images/ads/adds.jpeg

ਮੋਹਾਲੀ- ਪੰਜਾਬ ਵਿਚ 'ਪੰਜਾਬ ਸਿੱਖਿਆ ਕ੍ਰਾਂਤੀ' ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈI ਇੱਕ ਸ਼ਾਨਦਾਰ ਪ੍ਰਾਪਤੀ ਦੇ ਨਾਲ, ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਆਪਣੀ ਅਕਾਦਮਿਕ ਮੁਹਾਰਤ ਦਾ ਪ੍ਰਦਰਸ਼ਨ ਕੀਤਾ ਹੈ, ਜਿਸ ਵਿੱਚ 474 ਵਿਦਿਆਰਥੀਆਂ ਨੇ ਬਹੁਤ ਹੀ ਸਖ਼ਤ ਮੁਕਾਬਲੇ ਵਾਲੀ 'ਰਾਸ਼ਟਰੀ ਯੋਗਤਾ ਸਹਿ ਦਾਖਲਾ ਪ੍ਰੀਖਿਆ' (NEET) ਵਿੱਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ।





ਇਸ ਦੇ ਨਾਲ ਹੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਆਪਣੀ ਅਕਾਦਮਿਕ ਮੁਹਾਰਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ  474 ਵਿਦਿਆਰਥੀਆਂ ਨੇ ਸਖ਼ਤ ਮੁਕਾਬਲੇ ਵਾਲੀ ਰਾਸ਼ਟਰੀ ਯੋਗਤਾ ਸਹਿ ਦਾਖ਼ਲਾ ਪ੍ਰੀਖਿਆ (ਨੀਟ) ਵਿੱਚ ਕੁਆਲੀਫਾਈ ਕਰਕੇ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ। ਨੀਟ ਪ੍ਰੀਖਿਆ ਕੁਆਲੀਫਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈਆਂ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਰੇ ਵਿਦਿਆਰਥੀਆਂ ਨੂੰ ਮੈਡੀਕਲ ਖੇਤਰ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਵਰ੍ਹੇ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇ.ਈ.ਈ. (ਮੇਨਜ਼) ਵਿੱਚ ਕੁਆਲੀਫਾਈ ਕੀਤਾ ਅਤੇ 44 ਵਿਦਿਆਰਥੀਆਂ ਨੇ ਜੇ.ਈ.ਈ. (ਐਡਵਾਂਸਡ) ਦੀ ਪ੍ਰੀਖਿਆ ਪਾਸ ਕੀਤੀ ਸੀ। ਇਨ੍ਹਾਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਸਾਡੀ ਸਰਕਾਰ ਦੇ ਮਿਆਰੀ ਸਿੱਖਿਆ 'ਤੇ ਧਿਆਨ ਕੇਂਦਰਿਤ ਕਰਨ ਦੀ ਅਹਿਮ ਉਦਾਹਰਣ ਹੈ। ਇਹ ਸ਼ਾਨਦਾਰ ਪ੍ਰਾਪਤੀ ਸਾਡੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਉਨ੍ਹਾਂ ਦੇ ਅਧਿਆਪਕਾਂ ਦੇ ਸਮਰਪਣ ਨੂੰ ਉਜਾਗਰ ਕਰਦੀ ਹੈ। 

/uploads/images/ads/adds.jpeg

Leave a Reply

Your email address will not be published. Required fields are marked *