ਡੌਨਲਡ ਟਰੰਪ ਨੇ ਭਾਰਤ-ਪਾਕਿਸਤਾਨ ‘ਚ ਪੈਦਾ ਹੋਏ ਤਣਾਅ ਨੂੰ ਸੁਲਝਾਉਣ ਦਾ ਕੀਤਾ ਦਾਅਵਾ

ਮੁਹਾਲੀ : ਭਾਰਤ ਅਤੇ ਪਾਕਿਸਤਾਨ ਵਿੱਚ ਫਿਰ ਵਿਵਾਦ ਵੱਧ ਰਿਹਾ ਹੈ, ਜਿਸ ਕਰਕੇ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨੇ ਇੱਕ ਵਾਰ ਫਿਰ ਦੋਵਾਂ ਦੇਸ਼ਾਂ ਵਿਚਕਾਰ ਸ਼ਾਂਤੀ ਸੌਦਾ ਕਰਨ ਦਾ ਸਿਹਰਾ ਆਪਣੇ ਸਿਰ ਲਿਆ ਹੈ। ਭਾਰਤ ਅਤੇ ਪਾਕਿਸਤਾਨ ਦੇ ਨਾਲ-ਨਾਲ ਅਜ਼ਰਬਾਈਜਾਨ ਅਤੇ ਅਰਮੀਨੀਆ ਵਿਚਕਾਰ ਵਿਵਾਦਾਂ ਨੂੰ ਸੁਲਝਾਉਣ ਵਿੱਚ ਆਪਣੀ ਭੂਮਿਕਾ ਨੂੰ ਉਜਾਗਰ ਕੀਤਾ ਹੈ। ਡੌਨਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਦੇ ਪ੍ਰਸ਼ਾਸਨ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਕਰਵਾਉਣ ਵਿੱਚ ਮੁੱਖ ਭੂਮਿਕਾ ਨਿਭਾਈ ਹੈ।

ਡੌਨਲਡ ਟਰੰਪ ਨੇ ਅੱਗੇ ਕਿਹਾ ਕਿ, ‘ਉਹ ਭਾਰਤ ਅਤੇ ਪਾਕਿਸਤਾਨ ਚ ਵੱਧ ਰਹੇ ਤਣਾਅ ਨੂੰ ਸੰਭਾਲਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ ਅਤੇ  ਇਸ ਤੇ ਕੰਮ ਕਰ ਰਹੇ ਸਨ। ਇਸ ਤੇ ਵਿਆਪਕ ਤੌਰ ਤੇ ਕੰਮ ਹੋ ਰਿਹਾ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਸਮੇਤ ਭਾਰਤੀ ਅਧਿਕਾਰੀਆਂ ਨੇ ਸ਼ਾਂਤੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਅਮਰੀਕਾ ਤੋਂ ਸ਼ਮੂਲੀਅਤ ਲੈਣ ਤੋਂ ਇਨਕਾਰ ਕੀਤਾ ਹੈ। ਇਸ ਦੇ ਨਾਲ ਹੀ ਜੰਗਬੰਦੀ ਨੂੰ ਸਿੱਧੇ ਫੌਜੀ-ਤੋਂ-ਫੌਜੀ ਸੰਚਾਰ ਲਈ ਜ਼ਿੰਮੇਵਾਰ ਠਹਿਰਾਇਆ ਹੈ।

ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨੇ ਅਜ਼ਰਬਾਈਜਾਨ ਅਤੇ ਅਰਮੀਨੀਆ ਵਿਚਕਾਰ ਹੋਈ ਜੰਗਬੰਦੀ ਦਾ ਵੀ ਸਿਹਰਾ ਆਪਣੇ ਸਿਰ ਲਿਆ ਹੈ। ਦੋਵੇਂ ਦੇਸ਼ 37 ਸਾਲਾਂ ਤੋਂ ਟਕਰਾਅ ਵਿੱਚ ਉਲਝੇ ਹੋਏ ਸਨ। ਉਨ੍ਹਾਂ ਵੱਲੋਂ ਵ੍ਹਾਈਟ ਹਾਊਸ ਵਿਖੇ ਸ਼ਾਂਤੀ ਸਮਝੌਤੇ ਤੇ ਦਸਤਖਤ ਕੀਤੇ ਗਏ ਸਨ। ਡੌਨਲਡ ਟਰੰਪ ਨੇ ਦੁਨੀਆ ਭਰ ਵਿੱਚ ਸ਼ਾਂਤੀ ਨੂੰ ਉਤਸ਼ਾਹਿਤ ਕਰਨ ਵਿੱਚ ਆਪਣੀ ਭੂਮਿਕਾ ਤੇ ਜ਼ੋਰ ਦਿੱਤਾ ਸੀ।
Exit mobile version