BREAKING

Uncategorized @hi

ਪੰਜਾਬ ਪੁਲਿਸ ਨੇ 15 ਕਿਲੋ ਅਫ਼ੀਮ ਸਮੇਤ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਮੋਹਾਲੀ- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਜਿਸ ਤਹਿਤ ਜ਼ਿਲ੍ਹਾ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਤੋਂ 15 ਕਿਲੋ 370 ਗ੍ਰਾਮ ਅਫੀਮ ਬਰਾਮਦ ਕੀਤੀ। ਐਸਐਸਪੀ ਹਰਮਨਦੀਪ ਸਿੰਘ ਹੰਸ, ਪੁਲਿਸ ਸੁਪਰਡੈਂਟ (ਦਿਹਾਤੀ) ਮਨਪ੍ਰੀਤ ਸਿੰਘ, ਐਸਪੀ ਆਪ੍ਰੇਸ਼ਨ ਤਲਵਿੰਦਰ ਸਿੰਘ ਗਿੱਲ ਅਤੇ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੇਰਾਬੱਸੀ) ਨਵੀਨਪਾਲ ਸਿੰਘ ਲਹਿਲ ਦੇ ਨਿਰਦੇਸ਼ਾਂ ‘ਤੇ ਇਸ ਪ੍ਰਾਪਤੀ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਬਰਾਮਦਗੀ ਲਾਲੜੂ ਥਾਣੇ ਦੀ ਪੁਲਿਸ ਵੱਲੋਂ ਲਾਲੜੂ ਥਾਣੇ ਦੇ ਮੁੱਖ ਅਫ਼ਸਰ ਇੰਸਪੈਕਟਰ ਸਿਮਰਨ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਘੋਲੂਮਾਜਾਰਾ ਬੱਸ ਅੱਡੇ ਦੇ ਮੁੱਖ ਹਾਈਵੇਅ ਅੰਬਾਲਾ ਤੋਂ ਚੰਡੀਗੜ੍ਹ ਵੱਲ ਗਸ਼ਤ ਕਰ ਰਹੀ ਪੁਲਿਸ ਟੀਮ ਨੇ ਇੱਕ ਇਨੋਵਾ ਕਾਰ ਨੰਬਰ ਯੂਕੇ 08 ਏਐਸ 0300 ਖੜੀ ਵੇਖੀ, ਜਿਸ ਵਿੱਚ ਦੋ ਨੌਜਵਾਨ, ਰਣਜੋਧ ਸਿੰਘ ਪੁੱਤਰ ਸਿਤਾਰਾ ਸਿੰਘ ਵਾਸੀ  ਜ਼ਿਲ੍ਹਾ ਤਰਨਤਾਰਨ, ਜਸਵੀਰ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਜ਼ਿਲ੍ਹਾ ਤਰਨਤਾਰਨ, ਨੇ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਕਾਬੂ ਕਰ ਲਿਆ ਗਿਆ।  ਤਲਾਸ਼ੀ ਦੌਰਾਨ ਕਾਰ ਵਿੱਚ ਰੱਖੇ ਬੈਗ ਵਿੱਚੋਂ ਕੁੱਲ 15 ਕਿਲੋ 370 ਗ੍ਰਾਮ ਅਫੀਮ ਬਰਾਮਦ ਕੀਤੀ ਗਈ, ਜਿਸ ‘ਤੇ ਉਕਤ ਮੁਲਜ਼ਮਾਂ ਵਿਰੁੱਧ ਲਾਲੜੂ ਥਾਣੇ ਵਿੱਚ ਧਾਰਾ 18/61/85 ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds