BREAKING

Uncategorized @hi

ਵਿਧਾਇਕ ਸੰਜੀਵ ਅਰੋੜਾ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਚੁੱਕਣਗੇ ਸਹੁੰ

 ਮੁਹਾਲੀ- ਪੰਜਾਬ ਸਰਕਾਰ ਦੇ ਮੰਤਰੀ ਮੰਡਲ ਦਾ ਅੱਜ ਵਿਸਥਾਰ ਹੋਣ ਜਾ ਰਿਹਾ ਹੈl ਲੁਧਿਆਣਾ ਪੱਛਮੀ ਤੋਂ ਜ਼ਿਮਨੀ ਚੋਣ ਜਿੱਤ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਬਣੇ ਸੰਜੀਵ ਅਰੋੜਾ ਅੱਜ 3 ਜੁਲਾਈ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਵਜੋਂ ਸਹੁੰ ਚੁੱਕਣਗੇ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਹੁੰ ਚੁੱਕ ਸਮਾਗਮ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਕੋਲੋਂ ਅੱਜ ਵੀਰਵਾਰ ਦਾ ਸਮਾਂ ਮੰਗਿਆ ਸੀ, ਜਿਸ ਨੂੰ ਰਾਜਪਾਲ ਵਲੋਂ ਮਨਜ਼ੂਰੀ ਦੇ ਦਿੱਤੀ ਹੈ। ਇਹ ਸਹੁੰ ਚੁੱਕ ਸਮਾਗਮ ਦੁਪਹਿਰ 1 ਵਜੇ ਹੋਵੇਗਾ।
ਫਿਲਹਾਲ ਅਜੇ ਇਹ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਕਿ ਸੰਜੀਵ ਅਰੋੜਾ ਨੂੰ ਕੈਬਨਿਟ ਮਨਿਸਟਰੀ ਵਿੱਚ ਕਿਹੜਾ ਅਹੁਦਾ ਮਿਲੇਗਾ। ਇਹ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਕਿ ਸੰਜੀਵ ਅਰੋੜਾ ਦੇ ਸ਼ਾਮਲ ਹੋਣ ‘ਤੇ ਕਿਹੜੇ ਮੰਤਰੀ ਦੀ ਛੁੱਟੀ ਹੋਵੇਗੀ। ਇਹ ਅਨੁਮਾਨ ਲਗਾਏ ਜਾ ਰਹੇ ਹੈ ਕਿ ਮੰਤਰੀ ਮੰਡਲ ਵਿੱਚ ਫੇਰਬਦਲ ਦਾ ਹੋਣਾ ਤੈਅ ਹੈ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds