BREAKING

Uncategorized @hi

ਹੁਣ ਤੱਕ 517 ਭਾਰਤੀ ਇਰਾਨ ਤੋਂ ਸੁਰੱਖਿਅਤ ਵਾਪਸ ਪਰਤੇ – ਵਿਦੇਸ਼ ਮੰਤਰਾਲੇ

ਮੁਹਾਲੀ-  ਇਰਾਨ ਅਤੇ ਇਜ਼ਰਾਈਲ ਵਿਚਾਲੇ ਤਣਾਅ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈI ਇਸ ਦੌਰਾਨ ਇਰਾਨ ਨੇ ਦੇਸ਼ ‘ਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਵਾਪਸ ਭੇਜਣ ਲਈ ਆਪਣਾ ਹਵਾਈ ਖੇਤਰ ਖੋਲ੍ਹਿਆ ਹੈI ਇਸ ਦੇ ਤਹਿਤ ਭਾਰਤੀ ਵਿਦਿਆਰਥੀਆਂ ਦੀ ਵਤਨ ਵਾਪਸੀ ਹੋਈ ਹੈI ਇਸ ਦੇ ਨਾਲ ਹੀ ਅੱਜ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਹੁਣ ਤੱਕ 517 ਭਾਰਤੀ ਨਾਗਰਿਕ ‘ਆਪ੍ਰੇਸ਼ਨ ਸਿੰਧੂ’ ਤਹਿਤ ਇਰਾਨ ਤੋਂ ਸੁਰੱਖਿਅਤ ਭਾਰਤ ਵਾਪਸ ਪਰਤੇ ਹਨ। 21 ਜੂਨ ਨੂੰ ਤੁਰਕਮੇਨਿਸਤਾਨ ਦੇ ਅਸ਼ਗਾਬਤ ਤੋਂ ਇੱਕ ਵਿਸ਼ੇਸ਼ ਜਹਾਜ਼ ਇਰਾਨ ਤੋਂ ਬਹੁਤ ਸਾਰੇ ਭਾਰਤੀਆਂ ਨੂੰ ਲੈ ਕੇ ਨਵੀਂ ਦਿੱਲੀ ਪਹੁੰਚਿਆ।
ਦੱਸ ਦੇਈਏ ਕਿ ਇਰਾਨ ਅਤੇ ਇਜ਼ਰਾਈਲ ਵਿਚਕਾਰ ਚੱਲ ਰਹੀ ਜੰਗ ਕਾਰਨ ਸਥਿਤੀ ਵਿਗੜਨ ‘ਤੇ, ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਉੱਥੋਂ ਕੱਢਣ ਲਈ ‘ਆਪ੍ਰੇਸ਼ਨ ਸਿੰਧੂ’ ਸ਼ੁਰੂ ਕੀਤਾ ਹੈ। ਇਸ ਆਪ੍ਰੇਸ਼ਨ ਤਹਿਤ, ਭਾਰਤੀ ਵਿਦਿਆਰਥੀਆਂ ਅਤੇ ਨਾਗਰਿਕਾਂ ਨੂੰ ਉੱਥੋਂ ਕੱਢ ਕੇ ਸੁਰੱਖਿਅਤ ਭਾਰਤ ਲਿਆਂਦਾ ਜਾ ਰਿਹਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਤਹਿਰਾਨ ਵਿੱਚ ਭਾਰਤੀ ਦੂਤਾਵਾਸ ਨੇ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਵਿੱਚ ਮਦਦ ਕੀਤੀ ਅਤੇ ਭਾਰਤ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਪੂਰੇ ਪ੍ਰਬੰਧ ਕੀਤੇ।

Leave A Reply

Your email address will not be published. Required fields are marked *

Related Posts

Subscribe to Our Newsletter!

This will close in 0 seconds