ਦਿੱਲੀ ਪੁਲਿਸ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਸਮੇਤ ਕਈ ਮੈਂਬਰਾਂ ਨੂੰ ਲਿਆ ਹਿਰਾਸਤ ‘ਚ

ਮੁਹਾਲੀ : ਦਿੱਲੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਦਿੱਲੀ ਚ ਚੋਣ ਕਮਿਸ਼ਨ ਵਿਰੁੱਧ ਸ਼ਾਂਤੀਪੂਰਨ ਵਿਰੋਧ ਮਾਰਚ ਕੱਢ ਰਹੇ ਵਿਰੋਧੀ ਗਠਜੋੜ ਇੰਡੀਆ ਬਲਾਕ ਦੇ ਕਈ ਸੰਸਦ ਮੈਂਬਰਾਂ ਨੂੰ 11 ਅਗਸਤ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦੱਸ ਦੇਈਏ ਕਿ ਇਨ੍ਹਾਂ ਆਗੂਆਂ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀਪ੍ਰਿਯੰਕਾ ਗਾਂਧੀਸ਼ਿਵ ਸੈਨਾ ਦੇ ਸੰਜੇ ਰਾਉਤ ਅਤੇ ਤ੍ਰਿਣਮੂਲ ਕਾਂਗਰਸ ਦੀ ਸਾਗਰਿਕਾ ਘੋਸ਼ ਵਰਗੇ ਪ੍ਰਮੁੱਖ ਨਾਮ ਸ਼ਾਮਲ ਹਨ।

ਵਿਰੋਧੀ ਸੰਸਦ ਮੈਂਬਰਾਂ ਦਾ ਇਹ ਮਾਰਚ ਸੰਸਦ ਭਵਨ ਦੇ ਮਕਰ ਦੁਆਰ ਤੋਂ ਸ਼ੁਰੂ ਹੋਇਆ ਸੀ। ਉਨ੍ਹਾਂ ਦਾ ਉਦੇਸ਼ ਚੋਣ ਕਮਿਸ਼ਨ ਨੂੰ ਇੱਕ ਮੰਗ ਪੱਤਰ ਸੌਂਪਣਾ ਸੀ। ਇਹ ਸੰਸਦ ਮੈਂਬਰ ਬਿਹਾਰ ਵਿੱਚ ਵਿਸ਼ੇਸ਼ ਸੋਧ ਅਤੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਵੋਟਰ ਛੇੜਛਾੜ ਦਾ ਮੁੱਦਾ ਉਠਾਉਣਾ ਚਾਹੁੰਦੇ ਸਨ। ਇਸ ਮਾਰਚ ਦੌਰਾਨਸੰਸਦ ਮੈਂਬਰ ਵੋਟ ਚੋਰ ਦੇ ਨਾਅਰੇ ਲਗਾਉਂਦੇ ਹੋਏ ਚੋਣ ਕਮਿਸ਼ਨ ਦਫ਼ਤਰ ਵੱਲ ਵਧੇਪਰ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ।  
 
ਰਾਹੁਲ ਗਾਂਧੀ ਨੇ ਕਿਹਾ ਕਿ ਵਿਰੋਧੀ ਧਿਰ ਦੀ ਲੜਾਈ ਰਾਜਨੀਤਿਕ ਨਹੀਂ, ਸਗੋਂ ਸੰਵਿਧਾਨ ਨੂੰ ਬਚਾਉਣ ਲਈ ਹੈ। ਪ੍ਰਿਯੰਕਾ ਗਾਂਧੀ ਨੇ ਸਰਕਾਰ ਤੇ ਹਮਲਾ ਕਰਦੇ ਹੋਏ ਕਿਹਾ ਕਿ, ‘ਸਰਕਾਰ ਡਰ ਗਈ ਹੈ, ਇਹ ਸਰਕਾਰ ਡਰਪੋਕ ਹੈ।‘ ਇਸ ਦੌਰਾਨਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਬੈਰੀਕੇਡਾਂ ਤੇ ਛਾਲ ਮਾਰਦੇ ਹੋਏ ਦਿਖਾਈ ਦਿੱਤੇ। ਅਖਿਲੇਸ਼ ਯਾਦਵ ਨੇ ਪੁਲਿਸ ਦੁਆਰਾ ਲਗਾਈਆਂ ਗਈਆਂ ਰੁਕਾਵਟਾਂ ਨੂੰ ਪਾਰ ਕੀਤਾ ਅਤੇ ਕਿਹਾ ਕਿ, ‘ਉਹ ਸਾਨੂੰ ਰੋਕਣ ਲਈ ਪੁਲਿਸ ਦੀ ਵਰਤੋਂ ਕਰ ਰਹੇ ਹਨ। ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਹੋਰ ਸੀਨੀਅਰ ਨੇਤਾਵਾਂ ਨੇ ਵੀ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ।
Exit mobile version