ਮੁਹਾਲੀ- ਪੰਜਾਬ ਵਿੱਚ ਫ਼ਸਲਾਂ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈl ਮਾਨ ਸਰਕਾਰ ਨੇ ਫ਼ਸਲਾਂ ਦੀ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਚਾਰ ਮੰਤਰੀਆਂ ਦੀ ਇੱਕ ਕਮੇਟੀ ਦਾ ਗਠਨ ਕੀਤਾ ਹੈl ਇਸ ਕਮੇਟੀ ਦੀ ਪ੍ਰਧਾਨਗੀ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਰਨਗੇ। ਇਸ ਕਮੇਟੀ ਵਿੱਚ ਹੋਰ ਪੰਜਾਬ ਦੇ ਮੰਤਰੀ ਲਾਲ ਚੰਦ ਕਟਾਰੂਚੱਕ, ਬਰਿੰਦਰ ਕੁਮਾਰ ਗੋਇਲ ਅਤੇ ਲਾਲਜੀਤ ਸਿੰਘ ਭੁੱਲਰ ਸ਼ਾਮਲ ਹਨl ਇਸ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਬਾਅਦ ਦੁਪਹਿਰ 3 ਵਜੇ ਹੋਵੇਗੀ l
ਇਹ ਕਮੇਟੀ ਝੋਨੇ ਦੀ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਖਰੀਦ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ, ਕਮਿਸ਼ਨ ਏਜੰਟਾਂ, ਮਿੱਲ ਮਾਲਕਾਂ ਅਤੇ ਐਫ.ਸੀ.ਆਈ. ਨਾਲ ਤਾਲਮੇਲ ਕਰੇਗੀl ਦੱਸਣਯੋਗ ਹੈ ਕਿ ਸੂਬੇ ਵਿੱਚ ਝੋਨੇ ਦੀ ਬਿਜਾਈ ਦੀ ਸ਼ੁਰੂਆਤ ਵਿੱਚ ਕਮੇਟੀ ਦਾ ਗਠਨ ਕੀਤਾ ਗਿਆ ਸੀ।